ਸ਼ਬਦ. ੮੮ 
 
ਸਿਰੀਰਾਗੁ ਮਹਲਾ ੩ ॥
Siree Raag, Third Mehl:
 
ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥
ਬਹੁਤੇ ਧਾਰਮਿਕ ਪਹਿਰਾਵੇ ਪਹਿਨ ਕੇ (ਦੂਜਿਆਂ ਨੂੰ ਠੱਗਣ ਲਈ ਆਪਣੇ) ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ (ਆਪ ਹੀ) ਭਟਕਣਾ ਵਿਚ ਪੈ ਜਾਈਦਾ ਹੈ
People wear all sorts of costumes and wander all around, but in their hearts and minds, they practice deception.
 
ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥
(ਜੇਹੜਾ ਮਨੁੱਖ ਇਹ ਵਿਖਾਵਾ ਠੱਗੀ ਕਰਦਾ ਹੈ ਉਹ) ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ, (ਉਹ ਸਗੋਂ) ਆਤਮਕ ਮੌਤ ਸਹੇੜ ਕੇ (ਠੱਗੀ ਆਦਿਕ ਵਿਕਾਰਾਂ ਦੇ) ਗੰਦ ਵਿਚ ਫਸਿਆ ਰਹਿੰਦਾ ਹੈ ।੧।
They do not attain the Mansion of the Lord's Presence, and after death, they sink into manure. ||1||
 
ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥
ਹੇ (ਮੇਰੇ) ਮਨ ! ਗ੍ਰਿਹਸਤ ਵਿਚ (ਰਹਿੰਦਾ ਹੋਇਆ) ਹੀ (ਮਾਇਆ ਦੇ ਮੋਹ ਵਲੋਂ) ਨਿਰਲੇਪ (ਰਹੁ)
O mind, remain detached in the midst of your household.
 
ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥
(ਪਰ ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦੀ ਸਰਨ ਪੈ ਕੇ ਸੂਝ ਪੈਦਾ ਹੁੰਦੀ ਹੈ ਉਹ ਮਨੁੱਖ (ਹੀ) ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਤੇ ਵਿਕਾਰਾਂ ਵਲੋਂ ਸੰਕੋਚ ਕਰਦਾ ਹੈ (ਇਸ ਵਾਸਤੇ, ਹੇ ਮਨ ! ਗੁਰੂ ਦੀ ਸਰਨ ਪੈ ਕੇ ਇਹ ਕਰਨ-ਜੋਗ ਕੰਮ ਕਰਨ ਦੀ ਜਾਚ ਸਿੱਖ) ।੧।ਰਹਾਉ।
Practicing truth, self-discipline and good deeds, the Gurmukh is enlightened. ||1||Pause||
 
ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ ਹੈ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹ
Through the Word of the Guru's Shabad, the mind is conquered, and one attains the State of Liberation in one's own home.
 
ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥
(ਇਸ ਵਾਸਤੇ, ਹੇ ਮਨ !) ਸਾਧ ਸੰਗਤਿ ਦੇ ਇਕੱਠ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ।੨।
So meditate on the Name of the Lord; join and merge with the Sat Sangat, the True Congregation. ||2||
 
ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥
(ਹੇ ਭਾਈ !) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ
You may enjoy the pleasures of hundreds of thousands of women, and rule the nine continents of the world.
 
ਬਿਨੁ ਸਤਿਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥
ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।੩।
But without the True Guru, you will not find peace; you will be reincarnated over and over again. ||3||
 
ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦੇ ਨਾਮ-ਸਿਮਰਨ ਦਾ ਹਾਰ ਆਪਣੇ ਗਲ ਵਿਚ ਪਹਿਨ ਲਿਆ ਹੈ
Those who wear the Necklace of the Lord around their necks, and focus their consciousness on the Guru's Feet
 
ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥
ਕਰਾਮਾਤੀ ਤਾਕਤ ਉਹਨਾਂ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ, ਪਰ ਉਹਨਾਂ ਨੂੰ ਉਸ ਦਾ ਰਤਾ ਭਰ ਭੀ ਲਾਲਚ ਨਹੀਂ ਹੁੰਦਾ ।੪।
-wealth and supernatural spiritual powers follow them, but they do not care for such things at all. ||4||
 
ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥
(ਪਰ ਅਸਾਂ ਜੀਵਾਂ ਦੇ ਕੀਹ ਵੱਸ ?) ਹੇ ਪ੍ਰਭੂ ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਤੇਰੀ ਮਰਜ਼ੀ ਤੋਂ ਲਾਂਭੇ) ਹੋਰ ਕੁਝ ਕੀਤਾ ਨਹੀਂ ਜਾ ਸਕਦਾ
Whatever pleases God's Will comes to pass. Nothing else can be done.
 
ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥
ਹੇ ਹਰੀ ! (ਮੈਨੂੰ) ਆਪਣਾ ਨਾਮ ਬਖ਼ਸ਼, ਤਾਕਿ ਆਤਮਕ ਅਡੋਲਤਾ ਵਿਚ ਟਿਕ ਕੇ, ਤੇਰੇ ਪੇ੍ਰਮ ਵਿਚ ਜੁੜ ਕੇ (ਤੇਰਾ) ਦਾਸ ਨਾਨਕ (ਤੇਰਾ) ਨਾਮ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰ ਸਕੇ ।੫।੨।੩੫।
Servant Nanak lives by chanting the Naam. O Lord, please give it to me, in Your Natural Way. ||5||2||35||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by