ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥
ਜਿਸ (ਜ਼ਿੰਦਗੀ ਰੂਪੀ) ਪੈਂਡੇ ਦੇ ਕੋਹ ਗਿਣੇ ਨਹੀਂ ਜਾ ਸਕਦੇ,
On that path where the miles cannot be counted,
ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥
ਉਥੇ (ਭਾਵ, ਉਸ ਲੰਮੇ ਸਫ਼ਰ ਵਿਚ) ਪ੍ਰਭੂ ਦਾ ਨਾਮ (ਜੀਵ ਦੇ) ਨਾਲ (ਰਾਹ ਦੀ) ਰਾਸ-ਪੂੰਜੀ ਹੈ ।
there, the Name of the Lord shall be your sustenance.
ਜਿਹ ਪੈਡੈ ਮਹਾ ਅੰਧ ਗੁਬਾਰਾ ॥
ਜਿਸ (ਜ਼ਿੰਦਗੀ ਰੂਪ) ਰਾਹ ਵਿਚ (ਵਿਕਾਰਾਂ ਦਾ) ਬੜਾ ਘੁੱਪ ਹਨੇਰਾ ਹੈ,
On that journey of total, pitch-black darkness,
ਹਰਿ ਕਾ ਨਾਮੁ ਸੰਗਿ ਉਜੀਆਰਾ ॥
(ਓਥੇ) ਪ੍ਰਭੂ ਦਾ ਨਾਮ (ਜੀਵ ਦੇ) ਨਾਲ ਚਾਨਣ ਹੈ ।
the Name of the Lord shall be the Light with you.
ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥
ਜਿਸ ਰਸਤੇ ਵਿਚ (ਹੇ ਜੀਵ!) ਤੇਰਾ ਕੋਈ (ਅਸਲੀ) ਮਰਹਮ ਨਹੀਂ ਹੈ,
On that journey where no one knows you,
ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥
ਓਥੇ ਪ੍ਰਭੂ ਦਾ ਨਾਮ ਤੇਰੇ ਨਾਲ (ਸੱਚਾ) ਸਾਥੀ ਹੈ ।
with the Name of the Lord, you shall be recognized.
ਜਹ ਮਹਾ ਭਇਆਨ ਤਪਤਿ ਬਹੁ ਘਾਮ ॥
ਜਿਥੇ (ਜ਼ਿੰਦਗੀ ਦੇ ਸਫ਼ਰ ਵਿਚ) (ਵਿਕਾਰਾਂ ਦੀ) ਬੜੀ ਭਿਆਨਕ ਤਪਸ਼ ਤੇ ਗਰਮੀ ਹੈ,
Where there is awesome and terrible heat and blazing sunshine,
ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥
ਓਥੇ ਪ੍ਰਭੂ ਦਾ ਨਾਮ (ਹੇ ਜੀਵ!) ਤੇਰੇ ਉਤੇ ਛਾਂ ਹੈ ।
there, the Name of the Lord will give you shade.
ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥
(ਹੇ ਜੀਵ!) ਜਿਥੇ (ਮਾਇਆ ਦੀ) ਤ੍ਰਿਹ ਤੈਨੂੰ (ਸਦਾ) ਖਿੱਚ ਪਾਉਂਦੀ ਹੈ,
Where thirst, O my mind, torments you to cry out,
ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥
ਹੇ ਨਾਨਕ! ਪ੍ਰਭੂ ਦੇ ਨਾਮ ਦੀ ਬਰਖਾ ਹੁੰਦੀ ਹੈ (ਜੋ ਤਪਸ਼ ਨੂੰ ਬੁਝਾ ਦੇਂਦੀ ਹੈ) ।੪।
there, O Nanak, the Ambrosial Name, Har, Har, shall rain down upon you. ||4||