ਭਗਤ ਜਨਾ ਕੀ ਬਰਤਨਿ ਨਾਮੁ ॥
ਪ੍ਰਭੂ-ਨਾਮ ਭਗਤਾਂ ਦਾ ਹੱਥ-ਠੋਕਾ ਹੈ,
Unto the devotee, the Naam is an article of daily use.
ਸੰਤ ਜਨਾ ਕੈ ਮਨਿ ਬਿਸ੍ਰਾਮੁ ॥
ਭਗਤਾਂ ਦੇ ਹੀ ਮਨ ਵਿਚ ਇਹ ਟਿਕਿਆ ਰਹਿੰਦਾ ਹੈ ।
The minds of the humble Saints are at peace.
ਹਰਿ ਕਾ ਨਾਮੁ ਦਾਸ ਕੀ ਓਟ ॥
ਪ੍ਰਭੂ ਦਾ ਨਾਮ ਭਗਤਾਂ ਦਾ ਆਸਰਾ ਹੈ,
The Name of the Lord is the Support of His servants.
ਹਰਿ ਕੈ ਨਾਮਿ ਉਧਰੇ ਜਨ ਕੋਟਿ ॥
ਪ੍ਰਭੂ-ਨਾਮ ਦੀ ਰਾਹੀਂ ਕਰੋੜਾਂ ਬੰਦੇ (ਵਿਕਾਰਾਂ ਤੋਂ) ਬਚ ਜਾਂਦੇ ਹਨ ।
By the Name of the Lord, millions have been saved.
ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥
ਭਗਤ ਜਨ ਦਿਨ ਰਾਤ ਪ੍ਰਭੂ ਦੀ ਵਡਿਆਈ ਕਰਦੇ ਹਨ,
The Saints chant the Praises of the Lord, day and night.
ਹਰਿ ਹਰਿ ਅਉਖਧੁ ਸਾਧ ਕਮਾਤਿ ॥
ਪ੍ਰਭੂ-ਨਾਮ ਰੂਪੀ ਦਵਾਈ ਇਕੱਠੀ ਕਰਦੇ ਹਨ (ਜਿਸ ਨਾਲ ਹਉਮੈ ਰੋਗ ਦੂਰ ਹੁੰਦਾ ਹੈ) ।
Har, Har - the Lord's Name - the Holy use it as their healing medicine.
ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥
ਭਗਤਾਂ ਦੇ ਪਾਸ ਪ੍ਰਭੂ ਦਾ ਨਾਮ ਹੀ ਖ਼ਜ਼ਾਨਾ ਹੈ,
The Lord's Name is the treasure of the Lord's servant.
ਪਾਰਬ੍ਰਹਮਿ ਜਨ ਕੀਨੋ ਦਾਨ ॥
ਪ੍ਰਭੂ ਨੇ ਨਾਮ ਦੀ ਬਖ਼ਸ਼ਸ਼ ਆਪਣੇ ਸੇਵਕਾਂ ਤੇ ਆਪ ਕੀਤੀ ਹੈ ।
The Supreme Lord God has blessed His humble servant with this gift.
ਮਨ ਤਨ ਰੰਗਿ ਰਤੇ ਰੰਗ ਏਕੈ ॥
ਭਗਤ ਜਨ ਮਨੋਂ ਤਨੋਂ ਇਕ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ;
Mind and body are imbued with ecstasy in the Love of the One Lord.
ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥
ਹੇ ਨਾਨਕ! ਭਗਤਾਂ ਦੇ ਅੰਦਰ ਚੰਗੇ ਮੰਦੇ ਦੀ ਪਰਖ ਕਰਨ ਵਾਲਾ ਸੁਭਾਉ ਬਣ ਜਾਂਦਾ ਹੈ ।੫।
O Nanak, careful and discerning understanding is the way of the Lord's humble servant. ||5||