ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥
ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) (ਮਾਇਆ ਦੇ ਬੰਧਨਾਂ ਤੋਂ) ਛੁਟਕਾਰੇ ਦਾ ਵਸੀਲਾ ਹੈ,
The Name of the Lord is the path of liberation for His humble servants.
ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥
(ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ ਭਗਤ (ਮਾਇਆ ਦੇ) ਭੋਗਾਂ ਵਲੋਂ ਰੱਜ ਜਾਂਦਾ ਹੈ ।
With the food of the Name of the Lord, His servants are satisfied.
ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥
ਪ੍ਰਭੂ ਦਾ ਨਾਮ ਭਗਤ ਦਾ ਸੋਹਜ ਸੁਹਣੱਪ ਹੈ,
The Name of the Lord is the beauty and delight of His servants.
ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥
ਪ੍ਰਭੂ ਦਾ ਨਾਮ ਜਪਦਿਆਂ (ਭਗਤ ਦੇ ਰਾਹ ਵਿਚ) ਕਦੇ (ਕੋਈ) ਅਟਕਾਉ ਨਹੀਂ ਪੈਂਦਾ ।
Chanting the Lord's Name, one is never blocked by obstacles.
ਹਰਿ ਕਾ ਨਾਮੁ ਜਨ ਕੀ ਵਡਿਆਈ ॥
ਪ੍ਰਭੂ ਦਾ ਨਾਮ (ਹੀ) ਭਗਤ ਦੀ ਪਤ-ਇੱਜ਼ਤ ਹੈ,
The Name of the Lord is the glorious greatness of His servants.
ਹਰਿ ਕੈ ਨਾਮਿ ਜਨ ਸੋਭਾ ਪਾਈ ॥
(ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ (ਹੀ) ਭਗਤਾਂ ਨੇ (ਜਗਤ ਵਿਚ) ਨਾਮਣਾ ਪਾਇਆ ਹੈ ।
Through the Name of the Lord, His servants obtain honor.
ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥
(ਤਿਆਗੀ ਦਾ) ਜੋਗ (-ਸਾਧਨ) ਤੇ ਗ੍ਰਿਹਸਤੀ ਦਾ ਮਾਇਆ ਦਾ ਭੋਗ ਭਗਤ ਜਨ ਵਾਸਤੇ ਪ੍ਰਭੂ ਦਾ ਨਾਮ (ਹੀ) ਹੈ,
The Name of the Lord is the enjoyment and Yoga of His servants.
ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥
ਪ੍ਰਭੂ ਦਾ ਨਾਮ ਜਪਦਿਆਂ (ਉਸ ਨੂੰ) ਕੋਈ ਦੁੱਖ ਕਲੇਸ਼ ਨਹੀਂ ਹੁੰਦਾ ।
Chanting the Lord's Name, there is no separation from Him.
ਜਨੁ ਰਾਤਾ ਹਰਿ ਨਾਮ ਕੀ ਸੇਵਾ ॥
(ਪ੍ਰਭੂ ਦਾ) ਭਗਤ (ਸਦਾ) ਪ੍ਰਭੂ ਦੇ ਨਾਮ ਦੀ ਸੇਵਾ (ਸਿਮਰਨ) ਵਿਚ ਮਸਤ ਰਹਿੰਦਾ ਹੈ;
His servants are imbued with the service of the Lord's Name.
ਨਾਨਕ ਪੂਜੈ ਹਰਿ ਹਰਿ ਦੇਵਾ ॥੬॥
ਹੇ ਨਾਨਕ! (ਭਗਤ ਸਦਾ) ਪ੍ਰਭੂ-ਦੇਵ ਨੂੰ ਪੂਜਦਾ ਹੈ ।੬।
O Nanak, worship the Lord, the Lord Divine, Har, Har. ||6||