ਹਰਿ ਹਰਿ ਜਨ ਕੈ ਮਾਲੁ ਖਜੀਨਾ ॥
ਪ੍ਰਭੂ ਦਾ ਨਾਮ ਭਗਤ ਦੇ ਵਾਸਤੇ ਮਾਲ ਧਨ ਹੈ,
The Lord's Name, Har, Har, is the treasure of wealth of His servants.
ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥
ਇਹ ਨਾਮ-ਰੂਪੀ ਧਨ ਪ੍ਰਭੂ ਨੇ ਆਪ ਆਪਣੇ ਭਗਤ ਨੂੰ ਦਿੱਤਾ ਹੈ ।
The treasure of the Lord has been bestowed on His servants by God Himself.
ਹਰਿ ਹਰਿ ਜਨ ਕੈ ਓਟ ਸਤਾਣੀ ॥
ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) ਤਕੜਾ ਆਸਰਾ ਹੈ,
The Lord, Har, Har is the All-powerful Protection of His servants.
ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥
ਭਗਤਾਂ ਨੇ ਪ੍ਰਭੂ ਦੇ ਪ੍ਰਤਾਪ ਨਾਲ ਕਿਸੇ ਹੋਰ ਆਸਰੇ ਨੂੰ ਨਹੀਂ ਤੱਕਿਆ ।
His servants know no other than the Lord's Magnificence.
ਓਤਿ ਪੋਤਿ ਜਨ ਹਰਿ ਰਸਿ ਰਾਤੇ ॥
ਭਗਤ ਜਨ ਪ੍ਰਭੂ-ਨਾਮ-ਰਸ ਵਿਚ ਪੂਰੇ ਤੌਰ ਤੇ ਭਿੱਜੇ ਰਹਿੰਦੇ ਹਨ,
Through and through, His servants are imbued with the Lord's Love.
ਸੁੰਨ ਸਮਾਧਿ ਨਾਮ ਰਸ ਮਾਤੇ ॥
ਨਾਮ-ਰਸ ਦੇ ਮੱਤੇ ਹੋਏ (ਮਨ ਦਾ ਉਹ) ਟਿਕਾਉ (ਮਾਣਦੇ ਹਨ) ਜਿਥੇ ਕੋਈ ਫੁਰਨਾ ਨਹੀਂ ਹੁੰਦਾ ।
In deepest Samaadhi, they are intoxicated with the essence of the Naam.
ਆਠ ਪਹਰ ਜਨੁ ਹਰਿ ਹਰਿ ਜਪੈ ॥
(ਪ੍ਰਭੂ ਦਾ) ਭਗਤ ਅੱਠੇ ਪਹਰ ਪ੍ਰਭੂ ਨੂੰ ਜਪਦਾ ਹੈ,
Twenty-four hours a day, His servants chant Har, Har.
ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥
(ਜਗਤ ਵਿਚ) ਭਗਤ ਉੱਘਾ (ਹੋ ਜਾਂਦਾ ਹੈ) ਲੁਕਿਆ ਨਹੀਂ ਰਹਿੰਦਾ ।
The devotees of the Lord are known and respected; they do not hide in secrecy.
ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥
ਪ੍ਰਭੂ ਦੀ ਭਗਤੀ ਬੇਅੰਤ ਜੀਵਾਂ ਨੂੰ (ਵਿਕਾਰਾਂ ਤੋਂ) ਖ਼ਲਾਸੀ ਦਿਵਾਉਂਦੀ ਹੈ;
Through devotion to the Lord, many have been liberated.
ਨਾਨਕ ਜਨ ਸੰਗਿ ਕੇਤੇ ਤਰੇ ॥੭॥
ਹੇ ਨਾਨਕ! ਭਗਤ ਦੀ ਸੰਗਤਿ ਵਿਚ ਕਈ ਹੋਰ (ਭੀ) ਤਰ ਜਾਂਦੇ ਹਨ ।੭।
O Nanak, along with His servants, many others are saved. ||7||