ਪਾਰਜਾਤੁ ਇਹੁ ਹਰਿ ਕੋ ਨਾਮ ॥
ਪ੍ਰਭੂ ਦਾ ਇਹ ਨਾਮ (ਹੀ) “ਪਾਰਜਾਤ” ਰੁੱਖ ਹੈ,
This Elysian Tree of miraculous powers is the Name of the Lord.
ਕਾਮਧੇਨ ਹਰਿ ਹਰਿ ਗੁਣ ਗਾਮ ॥
ਪ੍ਰਭੂ ਦੇ ਗੁਣ ਗਾਉਣੇ (ਹੀ ਇੱਛਾ-ਪੂਰਕ) “ਕਾਮਧੇਨ” ਹੈ ।
The Khaamadhayn, the cow of miraculous powers, is the singing of the Glory of the Lord's Name, Har, Har.
ਸਭ ਤੇ ਊਤਮ ਹਰਿ ਕੀ ਕਥਾ ॥
ਪ੍ਰਭੂ ਦੀਆਂ (ਸਿਫ਼ਤਿ-ਸਾਲਾਹ ਦੀਆਂ) ਗੱਲਾਂ (ਹੋਰ) ਸਭ (ਗੱਲਾਂ) ਤੋਂ ਚੰਗੀਆਂ ਹਨ ,
Highest of all is the Lord's Speech.
ਨਾਮੁ ਸੁਨਤ ਦਰਦ ਦੁਖ ਲਥਾ ॥
(ਕਿਉਂਕਿ ਪ੍ਰਭੂ ਦਾ) ਨਾਮ ਸੁਣਿਆਂ ਸਾਰੇ ਦੁਖ ਦਰਦ ਲਹਿ ਜਾਂਦੇ ਹਨ ।
Hearing the Naam, pain and sorrow are removed.
ਨਾਮ ਕੀ ਮਹਿਮਾ ਸੰਤ ਰਿਦ ਵਸੈ ॥
(ਪ੍ਰਭੂ ਦੇ) ਨਾਮ ਦੀ ਵਡਿਆਈ ਸੰਤਾਂ ਦੇ ਹਿਰਦੇ ਵਿਚ ਵੱਸਦੀ ਹੈ ।
The Glory of the Naam abides in the hearts of His Saints.
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥
ਸੰਤਾਂ ਦੇ ਪ੍ਰਤਾਪ ਨਾਲ ਸਾਰਾ ਪਾਪ ਦੂਰ ਹੋ ਜਾਂਦਾ ਹੈ ।
By the Saint's kind intervention, all guilt is dispelled.
ਸੰਤ ਕਾ ਸੰਗੁ ਵਡਭਾਗੀ ਪਾਈਐ ॥
ਵੱਡੇ ਭਾਗਾਂ ਨਾਲ ਸੰਤਾਂ ਦੀ ਸੰਗਤਿ ਮਿਲਦੀ ਹੈ ।
The Society of the Saints is obtained by great good fortune.
ਸੰਤ ਕੀ ਸੇਵਾ ਨਾਮੁ ਧਿਆਈਐ ॥
ਸੰਤਾਂ ਦੀ ਸੇਵਾ (ਕੀਤਿਆਂ) (ਪ੍ਰਭੂ ਦਾ) ਨਾਮ ਸਿਮਰੀਦਾ ਹੈ ।
Serving the Saint, one meditates on the Naam.
ਨਾਮ ਤੁਲਿ ਕਛੁ ਅਵਰੁ ਨ ਹੋਇ ॥
ਪ੍ਰਭੂ-ਨਾਮ ਦੇ ਬਰਾਬਰ ਹੋਰ ਕੋਈ (ਪਦਾਰਥ) ਨਹੀਂ,
There is nothing equal to the Naam.
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਮਨੁੱਖ ਨਾਮ (ਦੀ ਦਾਤਿ) ਲੱਭਦਾ ਹੈ ।੮।੨।
O Nanak, rare are those, who, as Gurmukh, obtain the Naam. ||8||2||