ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥
(ਜੇ ਕੋਈ ਮਨੁੱਖ) ਸਾਰੀ ਧਰਤੀ ਤੇ ਫਿਰੇ, ਲੰਮੀ ਉਮਰ ਤਕ ਜੀਊਂਦਾ ਰਹੇ,
You may roam over the nine continents of the world and live a very long life;
 
ਮਹਾ ਉਦਾਸੁ ਤਪੀਸਰੁ ਥੀਵੈ ॥
ਬਹੁਤ ਉਪਰਾਮ ਹੋ ਕੇ ਵੱਡਾ ਤਪੀ ਬਣ ਜਾਏ;
you may become a great ascetic and a master of disciplined meditation
 
ਅਗਨਿ ਮਾਹਿ ਹੋਮਤ ਪਰਾਨ ॥
ਅੱਗ ਵਿਚ (ਆਪਣੀ) ਜਿੰਦ ਹਵਨ ਕਰ ਦੇਵੇ;
and burn yourself in fire;
 
ਕਨਿਕ ਅਸ੍ਵ ਹੈਵਰ ਭੂਮਿ ਦਾਨ ॥
ਸੋਨਾ, ਘੋੜੇ, ਵਧੀਆ ਘੋੜੇ ਤੇ ਜ਼ਿਮੀਂ ਦਾਨ ਕਰੇ;
you may give away gold, horses, elephants and land;
 
ਨਿਉਲੀ ਕਰਮ ਕਰੈ ਬਹੁ ਆਸਨ ॥
ਨਿਉਲੀ ਕਰਮ ਤੇ ਹੋਰ ਬਹੁਤ ਸਾਰੇ (ਯੋਗ-) ਆਸਨ ਕਰੇ,
you may practice techniques of inner cleansing and all sorts of Yogic postures;
 
ਜੈਨ ਮਾਰਗ ਸੰਜਮ ਅਤਿ ਸਾਧਨ ॥
ਜੈਨੀਆਂ ਦੇ ਰਸਤੇ (ਚੱਲ ਕੇ) ਬੜੇ ਕਠਿਨ ਸਾਧਨ ਤੇ ਸੰਜਮ ਕਰੇ;
you may adopt the self-mortifying ways of the Jains and great spiritual disciplines;
 
ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥
ਸਰੀਰ ਨੂੰ ਰਤਾ ਰਤਾ ਕਰ ਕੇ ਕਟਾ ਦੇਵੇ,
piece by piece, you may cut your body apart;
 
ਤਉ ਭੀ ਹਉਮੈ ਮੈਲੁ ਨ ਜਾਵੈ ॥
ਤਾਂ ਭੀ (ਮਨ ਦੀ) ਹਉਮੈ ਦੀ ਮੈਲ ਦੂਰ ਨਹੀਂ ਹੁੰਦੀ ।
but even so, the filth of your ego shall not depart.
 
ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥
(ਅਜੇਹਾ) ਕੋਈ (ਉੱਦਮ) ਪ੍ਰਭੂ ਦੇ ਨਾਮ ਦੇ ਬਰਾਬਰ ਨਹੀਂ ਹੈ;
There is nothing equal to the Name of the Lord.
 
ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ ਉਹ ਉੱਚੀ ਆਤਮਕ ਅਵਸਥਾ ਹਾਸਲ ਕਰਦੇ ਹਨ ।੨।
O Nanak, as Gurmukh, chant the Naam, and obtain salvation. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by