ਮਨ ਕਾਮਨਾ ਤੀਰਥ ਦੇਹ ਛੁਟੈ ॥
(ਕਈ ਪ੍ਰਾਣੀਆਂ ਦੇ) ਮਨ ਦੀ ਇੱਛਾ (ਹੁੰਦੀ ਹੈ ਕਿ) ਤੀਰਥਾਂ ਤੇ (ਜਾ ਕੇ) ਸਰੀਰਕ ਚੋਲਾ ਛੱਡਿਆ ਜਾਏ,
With your mind filled with desire, you may give up your body at a sacred shrine of pilgrimage;
ਗਰਬੁ ਗੁਮਾਨੁ ਨ ਮਨ ਤੇ ਹੁਟੈ ॥
(ਪਰ ਇਸ ਤਰ੍ਹਾਂ ਭੀ) ਹਉਮੈ ਅਹੰਕਾਰ ਮਨ ਵਿਚੋਂ ਘਟਦਾ ਨਹੀਂ ।
but even so, egotistical pride shall not be removed from your mind.
ਸੋਚ ਕਰੈ ਦਿਨਸੁ ਅਰੁ ਰਾਤਿ ॥
(ਮਨੁੱਖ) ਦਿਨ ਤੇ ਰਾਤ (ਭਾਵ, ਸਦਾ) (ਤੀਰਥਾਂ ਤੇ) ਇਸ਼ਨਾਨ ਕਰੇ,
You may practice cleansing day and night,
ਮਨ ਕੀ ਮੈਲੁ ਨ ਤਨ ਤੇ ਜਾਤਿ ॥
(ਫੇਰ ਭੀ) ਮਨ ਦੀ ਮੈਲ ਸਰੀਰ ਧੋਤਿਆਂ ਨਹੀਂ ਜਾਂਦੀ ।
but the filth of your mind shall not leave your body.
ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥
(ਜੇ) ਇਸ ਸਰੀਰ ਨੂੰ (ਸਾਧਨ ਦੀ ਖ਼ਾਤਰ) ਕਈ ਜਤਨ ਭੀ ਕਰੇ,
You may subject your body to all sorts of disciplines,
ਮਨ ਤੇ ਕਬਹੂ ਨ ਬਿਖਿਆ ਟਰੈ ॥
(ਤਾਂ ਭੀ) ਕਦੇ ਮਨ ਤੋਂ ਮਾਇਆ (ਦਾ ਪ੍ਰਭਾਵ) ਨਹੀਂ ਟਲਦਾ ।
but your mind will never be rid of its corruption.
ਜਲਿ ਧੋਵੈ ਬਹੁ ਦੇਹ ਅਨੀਤਿ ॥
(ਜੇ) ਇਸ ਨਾਸਵੰਤ ਸਰੀਰ ਨੂੰ ਕਈ ਵਾਰ ਪਾਣੀ ਨਾਲ ਭੀ ਧੋਵੇ ,
You may wash this transitory body with loads of water,
ਸੁਧ ਕਹਾ ਹੋਇ ਕਾਚੀ ਭੀਤਿ ॥
(ਤਾਂ ਭੀ ਇਹ ਸਰੀਰ ਰੂਪੀ) ਕੱਚੀ ਕੰਧ ਕਿਥੇ ਪਵਿਤ੍ਰ ਹੋ ਸਕਦੀ ਹੈ?
but how can a wall of mud be washed clean?
ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥
ਹੇ ਮਨ! ਪ੍ਰਭੂ ਦੇ ਨਾਮ ਦੀ ਵਡਿਆਈ ਬਹੁਤ ਵੱਡੀ ਹੈ ।
O my mind, the Glorious Praise of the Name of the Lord is the highest;
ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥
ਹੇ ਨਾਨਕ! ਨਾਮ ਦੀ ਬਰਕਤਿ ਨਾਲ ਅਣਗਿਣਤ ਮੰਦ-ਕਰਮੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ ।੩।
O Nanak, the Naam has saved so many of the worst sinners. ||3||