ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥
(ਜੀਵ ਦੀ) ਬਹੁਤੀ ਚਤੁਰਾਈ (ਦੇ ਕਾਰਣ) ਜਮਾਂ ਦਾ ਡਰ (ਜੀਵ ਨੂੰ) ਆ ਦਬਾਂਦਾ ਹੈ ।
Even with great cleverness, the fear of death clings to you.
ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥
(ਕਿਉਂਕਿ ਚਤੁਰਾਈ ਦੇ) ਅਨੇਕਾਂ ਜਤਨ ਕੀਤਿਆਂ (ਮਾਇਆ ਦੀ) ਤ੍ਰਿਹ ਨਹੀਂ ਮੁੱਕਦੀ ।
You try all sorts of things, but your thirst is still not satisfied.
ਭੇਖ ਅਨੇਕ ਅਗਨਿ ਨਹੀ ਬੁਝੈ ॥
ਅਨੇਕਾਂ (ਧਾਰਮਿਕ) ਭੇਖ ਕੀਤਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ,
Wearing various religious robes, the fire is not extinguished.
ਕੋਟਿ ਉਪਾਵ ਦਰਗਹ ਨਹੀ ਸਿਝੈ ॥
(ਇਹੋ ਜਿਹੇ) ਕੋ੍ਰੜਾਂ ਤਰੀਕੇ (ਵਰਤਿਆਂ ਭੀ ਪ੍ਰਭੂ ਦੀ) ਦਰਗਾਹ ਵਿਚ ਸੁਰਖ਼ਰੂ ਨਹੀਂ ਹੋਈਦਾ ।
Even making millions of efforts, you shall not be accepted in the Court of the Lord.
ਛੂਟਸਿ ਨਾਹੀ ਊਭ ਪਇਆਲਿ ॥
ਇਹਨਾਂ ਜਤਨਾਂ ਨਾਲ) ਜੀਵ ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਤਾਲ ਵਿਚ ਲੁਕ ਜਾਏ (ਮਾਇਆ ਤੋਂ) ਬਚ ਨਹੀਂ ਸਕਦਾ,
You cannot escape to the heavens, or to the nether regions,
ਮੋਹਿ ਬਿਆਪਹਿ ਮਾਇਆ ਜਾਲਿ ॥
(ਸਗੋਂ) ਜੀਵ ਮਾਇਆ ਦੇ ਜਾਲ ਵਿਚ ਤੇ ਮੋਹ ਵਿਚ ਫਸਦੇ ਹਨ ।
if you are entangled in emotional attachment and the net of Maya.
ਅਵਰ ਕਰਤੂਤਿ ਸਗਲੀ ਜਮੁ ਡਾਨੈ ॥
(ਨਾਮ ਤੋਂ ਬਿਨਾ) ਹੋਰ ਸਾਰੀਆਂ ਕਰਤੂਤਾਂ ਨੂੰ ਜਮਰਾਜ ਡੰਨ ਲਾਂਦਾ ਹੈ,
All other efforts are punished by the Messenger of Death,
ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥
ਪ੍ਰਭੂ ਦੇ ਭਜਨ ਤੋਂ ਬਿਨਾਂ ਰਤਾ ਭੀ ਨਹੀਂ ਪਤੀਜਦਾ ।
which accepts nothing at all, except meditation on the Lord of the Universe.
ਹਰਿ ਕਾ ਨਾਮੁ ਜਪਤ ਦੁਖੁ ਜਾਇ ॥
ਉਸ ਦਾ ਦੁੱਖ ਪ੍ਰਭੂ ਦਾ ਨਾਮ ਜਪਦਿਆਂ ਦੂਰ ਹੋ ਜਾਂਦਾ ਹੈ ।
Chanting the Name of the Lord, sorrow is dispelled.
ਨਾਨਕ ਬੋਲੈ ਸਹਜਿ ਸੁਭਾਇ ॥੪॥
ਹੇ ਨਾਨਕ! (ਜੋ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ (ਹਰਿ-ਨਾਮ) ਉਚਾਰਦਾ ਹੈ।੪।
O Nanak, chant it with intuitive ease. ||4||