ਚਾਰਿ ਪਦਾਰਥ ਜੇ ਕੋ ਮਾਗੈ ॥
ਜੇ ਕੋਈ ਮਨੁੱਖ (ਧਰਮ, ਅਰਥ, ਕਾਮ, ਮੋਖ) ਚਾਰ ਪਦਾਰਥਾਂ ਦਾ ਲੋੜਵੰਦ ਹੋਵੇ,
One who prays for the four cardinal blessings
ਸਾਧ ਜਨਾ ਕੀ ਸੇਵਾ ਲਾਗੈ ॥
(ਤਾਂ ਉਸ ਨੂੰ ਚਾਹੀਦਾ ਹੈ ਕਿ) ਗੁਰਮੁਖਾਂ ਦੀ ਸੇਵਾ ਵਿਚ ਲੱਗੇ ।
should commit himself to the service of the Saints.
ਜੇ ਕੋ ਆਪੁਨਾ ਦੂਖੁ ਮਿਟਾਵੈ ॥
ਜੇ ਕੋਈ ਮਨੁੱਖ ਆਪਣਾ ਦੁੱਖ ਮਿਟਾਣਾ ਚਾਹੇ।
If you wish to erase your sorrows,
ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥
ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਸਿਮਰੇ ।
sing the Name of the Lord, Har, Har, within your heart.
ਜੇ ਕੋ ਅਪੁਨੀ ਸੋਭਾ ਲੋਰੈ ॥
ਜੇ ਕੋਈ ਮਨੁੱਖ ਆਪਣੀ ਸੋਭਾ ਚਾਹੁੰਦਾ ਹੋਵੇ ,
If you long for honor for yourself,
ਸਾਧਸੰਗਿ ਇਹ ਹਉਮੈ ਛੋਰੈ ॥
ਤਾਂ ਸਤਸੰਗ ਵਿਚ (ਰਹਿ ਕੇ) ਇਸ ਹਉਮੈ ਦਾ ਤਿਆਗ ਕਰੇ ।
then renounce your ego in the Saadh Sangat, the Company of the Holy.
ਜੇ ਕੋ ਜਨਮ ਮਰਣ ਤੇ ਡਰੈ ॥
ਜੇ ਕੋਈ ਮਨੁੱਖ ਜਨਮ ਮਰਨ (ਦੇ ਗੇੜ) ਤੋਂ ਡਰਦਾ ਹੋਵੇ,
If you fear the cycle of birth and death,
ਸਾਧ ਜਨਾ ਕੀ ਸਰਨੀ ਪਰੈ ॥
ਤਾਂ ਉਹ ਸੰਤਾਂ ਦੀ ਚਰਨੀਂ ਲੱਗੇ ।
then seek the Sanctuary of the Holy.
ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥
ਜਿਸ ਮਨੁੱਖ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਹੈ,
Those who thirst for the Blessed Vision of God's Darshan
ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥
ਹੇ ਨਾਨਕ! ਮੈਂ ਉਸ ਤੋਂ ਸਦਾ ਸਦਕੇ ਜਾਵਾਂ ।੫।
- Nanak is a sacrifice, a sacrifice to them. ||5||