ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥
(ਉਹ) ਮਨੁੱਖ ਸਾਰੇ ਮਨੁੱਖਾਂ ਵਿਚੋਂ ਵੱਡਾ ਹੈ ।
Among all persons, the supreme person is the one
ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥
ਸੰਗਤ ਵਿਚ (ਰਹਿ ਕੇ) ਜਿਸ ਮਨੁੱਖ ਦਾ ਅਹੰਕਾਰ ਮਿਟ ਜਾਂਦਾ ਹੈ,
who gives up his egotistical pride in the Company of the Holy.
ਆਪਸ ਕਉ ਜੋ ਜਾਣੈ ਨੀਚਾ ॥
ਜੋ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖ਼ਿਆਲ ਕਰਦਾ ਹੈ,
One who sees himself as lowly,
ਸੋਊ ਗਨੀਐ ਸਭ ਤੇ ਊਚਾ ॥
ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ ।
shall be accounted as the highest of all.
ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥
ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੁੰਦਾ ਹੈ ।
One whose mind is the dust of all,
ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥
ਉਸ ਮਨੁੱਖ ਨੇ ਹਰੇਕ ਸਰੀਰ ਵਿਚ ਪ੍ਰਭੂ ਦੀ ਸੱਤਾ ਪਛਾਣ ਲਈ ਹੈ ।
recognizes the Name of the Lord, Har, Har, in each and every heart.
ਮਨ ਅਪੁਨੇ ਤੇ ਬੁਰਾ ਮਿਟਾਨਾ ॥
ਜਿਸ ਨੇ ਆਪਣੇ ਮਨ ਵਿਚੋਂ ਬੁਰਾਈ ਮਿਟਾ ਦਿੱਤੀ ਹੈ,
One who eradicates cruelty from within his own mind,
ਪੇਖੈ ਸਗਲ ਸ੍ਰਿਸਟਿ ਸਾਜਨਾ ॥
ਉਹ ਸਾਰੀ ਸ੍ਰਿਸ਼ਟੀ (ਦੇ ਜੀਵਾਂ ਨੂੰ ਆਪਣਾ) ਮਿਤ੍ਰ ਵੇਖਦਾ ਹੈ ।
looks upon all the world as his friend.
ਸੂਖ ਦੂਖ ਜਨ ਸਮ ਦ੍ਰਿਸਟੇਤਾ ॥
(ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ,
One who looks upon pleasure and pain as one and the same,
ਨਾਨਕ ਪਾਪ ਪੁੰਨ ਨਹੀ ਲੇਪਾ ॥੬॥
ਹੇ ਨਾਨਕ! (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ ॥੬॥
O Nanak, is not affected by sin or virtue. ||6||