ਅਸਟਪਦੀ ॥
Ashtapadee:
ਰਮਈਆ ਕੇ ਗੁਨ ਚੇਤਿ ਪਰਾਨੀ ॥
ਹੇ ਜੀਵ! ਸੋਹਣੇ ਰਾਮ ਦੇ ਗੁਣ ਯਾਦ ਕਰ,
Think of the Glory of the All-pervading Lord, O mortal;
ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥
(ਵੇਖ) ਕਿਸ ਮੁੱਢ ਤੋਂ (ਤੈਨੂੰ) ਕੇਹਾ (ਸੋਹਣਾ ਬਣਾ ਕੇ ਉਸ ਨੇ) ਵਿਖਾਇਆ ਹੈ ।
what is your origin, and what is your appearance?
ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥
ਜਿਸ ਪ੍ਰਭੂ ਨੇ ਤੈਨੂੰ ਬਣਾ ਸਵਾਰ ਕੇ ਸੋਹਣਾ ਕੀਤਾ ਹੈ,
He who fashioned, adorned and decorated you
ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥
ਜਿਸ ਨੇ ਤੈਨੂੰ ਪੇਟ ਦੀ ਅੱਗ ਵਿਚ (ਭੀ) ਬਚਾਇਆ;
- in the fire of the womb, He preserved you.
ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥
ਜੋ ਬਾਲ ਉਮਰ ਵਿਚ ਤੈਨੂੰ ਦੁੱਧ ਪਿਆਲਦਾ ਹੈ,
In your infancy, He gave you milk to drink.
ਭਰਿ ਜੋਬਨ ਭੋਜਨ ਸੁਖ ਸੂਧ ॥
ਭਰ-ਜੁਆਨੀ ਵਿਚ ਭੋਜਨ ਤੇ ਸੁਖਾਂ ਦੀ ਸੂਝ (ਦੇਂਦਾ ਹੈ);
In the flower of your youth, He gave you food, pleasure and understanding.
ਬਿਰਧਿ ਭਇਆ ਊਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥
(ਜਦੋਂ ਤੂੰ) ਬੁੱਢਾ ਹੋ ਜਾਂਦਾ ਹੈਂ (ਤਾਂ) ਸੇਵਾ ਕਰਨ ਨੂੰ ਸਾਕ-ਸੱਜਣ (ਤਿਆਰ ਕਰ ਦੇਂਦਾ ਹੈਂ) ।ਜੋ ਬੈਠੇ ਹੋਏ ਨੂੰ ਮੂੰਹ ਵਿਚ ਚੰਗੇ ਭੋਜਨ ਦੇਂਦੇ ਹਨ, (ਉਸ ਪ੍ਰਭੂ ਨੂੰ ਚੇਤੇ ਕਰ) ।
As you grow old, family and friends are there to feed you as you rest.
ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥
ਇਹ ਗੁਣ-ਹੀਣ ਜੀਵ (ਤੇਰਾ) ਕੋਈ ਉਪਕਾਰ ਨਹੀਂ ਸਮਝਦਾ,
This worthless person has not appreciated in the least, all the good deeds done for him.
ਬਖਸਿ ਲੇਹੁ ਤਉ ਨਾਨਕ ਸੀਝੈ ॥੧॥
ਹੇ ਨਾਨਕ! (ਜੇ) ਤੂੰ ਆਪਿ ਮੇਹਰ ਕਰੇਂ, ਤਾਂ (ਇਹ ਜਨਮ-ਮਨੋਰਥ ਵਿਚ) ਸਫਲ ਹੋਵੇ ।੧।
If you bless him with forgiveness, O Nanak, only then will he be saved. ||1||