ਸੁਣਿਐ ਈਸਰੁ ਬਰਮਾ ਇੰਦੁ ॥
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ ’ਤੇ ਅੱਪੜ ਜਾਂਦਾ ਹੈ,
Listening-Shiva, Brahma and Indra.
ਸੁਣਿਐ ਮੁਖਿ ਸਾਲਾਹਣ ਮੰਦੁ ॥
ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ,
Listening-even foul-mouthed people praise Him.
ਸੁਣਿਐ ਜੋਗ ਜੁਗਤਿ ਤਨਿ ਭੇਦ ॥
ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ,ਦੇ ਭੇਦ ਦਾ ਪਤਾ ਲੱਗ ਜਾਂਦਾ ਹੈ, ਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ,
Listening-the technology of Yoga and the secrets of the body.
ਸੁਣਿਐ ਸਾਸਤ ਸਿਮ੍ਰਿਤਿ ਵੇਦ ॥
ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ ,
Listening-the Shaastras, the Simritees and the Vedas.
ਨਾਨਕ ਭਗਤਾ ਸਦਾ ਵਿਗਾਸੁ ॥
ਹੇ ਨਾਨਕ ! ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ;
O Nanak, the devotees are forever in bliss.
ਸੁਣਿਐ ਦੂਖ ਪਾਪ ਕਾ ਨਾਸੁ ॥੯॥
ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।੯।
Listening-pain and sin are erased. ||9||