ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥
ਹੇ ਜੀਵ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਧਰਤੀ ਉਤੇ ਸੁਖੀ ਵੱਸਦਾ ਹੈਂ,
By His Grace, you abide in comfort upon the earth.
ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥
ਪੁਤ੍ਰ ਭਰਾ ਮਿਤ੍ਰ ਇਸਤ੍ਰੀ ਨਾਲ ਹੱਸਦਾ ਹੈਂ;
With your children, siblings, friends and spouse, you laugh.
ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥
ਜਿਸ ਦੀ ਮੇਹਰ ਨਾਲ ਤੂੰ ਠੰਢਾ ਪਾਣੀ ਪੀਂਦਾ ਹੈਂ,
By His Grace, you drink in cool water.
ਸੁਖਦਾਈ ਪਵਨੁ ਪਾਵਕੁ ਅਮੁਲਾ ॥
ਸੁਖ ਦੇਣ ਵਾਲੀ ਹਵਾ ਤੇ ਅਮੋਲਕ ਅੱਗ (ਵਰਤਦਾ ਹੈਂ);
You have peaceful breezes and priceless fire.
ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥
ਜਿਸ ਦੀ ਕਿਰਪਾ ਨਾਲ ਸਾਰੇ ਰਸ ਭੋਗਦਾ ਹੈਂ,
By His Grace, you enjoy all sorts of pleasures.
ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥
ਸਾਰੇ ਪਦਾਰਥਾਂ ਦੇ ਨਾਲ ਤੂੰ ਰਹਿੰਦਾ ਹੈਂ (ਭਾਵ, ਸਾਰੇ ਪਦਾਰਥ ਵਰਤਣ ਲਈ ਤੈਨੂੰ ਮਿਲਦੇ ਹਨ);
You are provided with all the necessities of life.
ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥
(ਜਿਸ ਨੇ) ਤੈਨੂੰ ਹੱਥ ਪੈਰ ਕੰਨ ਅੱਖਾਂ ਜੀਭ ਦਿੱਤੇ ਹਨ,
He gave you hands, feet, ears, eyes and tongue,
ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥
ਉਸ (ਪ੍ਰਭੂ) ਨੂੰ ਵਿਸਾਰ ਕੇ (ਹੇ ਜੀਵ!) ਤੂੰ ਹੋਰਨਾਂ ਨਾਲ ਮਗਨ ਹੈਂ ।
and yet, you forsake Him and attach yourself to others.
ਐਸੇ ਦੋਖ ਮੂੜ ਅੰਧ ਬਿਆਪੇ ॥
(ਇਹ) ਮੂਰਖ ਅੰਨ੍ਹੇ ਜੀਵ (ਭਲਾਈ ਵਿਸਾਰਨ ਵਾਲੇ) ਇਹੋ ਜਿਹੇ ਔਗੁਣਾਂ ਵਿਚ ਫਸੇ ਹੋਏ ਹਨ ।
Such sinful mistakes cling to the blind fools;
ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥
ਹੇ ਨਾਨਕ! (ਇਹਨਾਂ ਜੀਵਾਂ ਵਾਸਤੇ ਅਰਦਾਸ ਕਰ, ਤੇ ਆਖ)—ਹੇ ਪ੍ਰਭੂ! (ਇਹਨਾਂ ਨੂੰ) ਆਪ (ਇਹਨਾਂ ਔਗੁਣਾਂ ਵਿਚੋਂ) ਕੱਢ ਲੈ ।੨।
Nanak: uplift and save them, God! ||2||