ਆਦਿ ਅੰਤਿ ਜੋ ਰਾਖਨਹਾਰੁ ॥
(ਇਸ ਦੇ) ਜਨਮ ਤੋਂ ਲੈ ਕੇ ਮਰਨ ਸਮੇ ਤਕ (ਇਸ ਦੀ) ਰਾਖੀ ਕਰਨ ਵਾਲਾ ਹੈ ।
From beginning to end, He is our Protector,
ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥
ਮੂਰਖ ਮਨੁੱਖ ਉਸ ਪ੍ਰਭੂ ਨਾਲ ਪਿਆਰ ਨਹੀਂ ਕਰਦਾ,
and yet, the ignorant do not give their love to Him.
ਜਾ ਕੀ ਸੇਵਾ ਨਵ ਨਿਧਿ ਪਾਵੈ ॥
ਜਿਸ ਦੀ ਸੇਵਾ ਕੀਤਿਆਂ (ਇਸ ਨੂੰ ਸ੍ਰਿਸ਼ਟੀ ਦੇ) ਨੌ ਹੀ ਖ਼ਜ਼ਾਨੇ ਮਿਲ ਜਾਂਦੇ ਹਨ ।
Serving Him, the nine treasures are obtained,
ਤਾ ਸਿਉ ਮੂੜਾ ਮਨੁ ਨਹੀ ਲਾਵੈ ॥
ਮੂਰਖ ਜੀਵ ਉਸ ਪ੍ਰਭੂ ਨਾਲ ਚਿੱਤ ਨਹੀਂ ਜੋੜਦਾ,
and yet, the foolish do not link their minds with Him.
ਜੋ ਠਾਕੁਰੁ ਸਦ ਸਦਾ ਹਜੂਰੇ ॥
ਜੋ ਹਰ ਵੇਲੇ ਇਸ ਦੇ ਅੰਗ-ਸੰਗ ਹੈ ।
Our Lord and Master is Ever-present, forever and ever,
ਤਾ ਕਉ ਅੰਧਾ ਜਾਨਤ ਦੂਰੇ ॥
ਅੰਨ੍ਹਾ ਮਨੁੱਖ ਉਸ ਠਾਕੁਰ ਨੂੰ (ਕਿਤੇ) ਦੂਰ (ਬੈਠਾ) ਸਮਝਦਾ ਹੈ,
and yet, the spiritually blind believe that He is far away.
ਜਾ ਕੀ ਟਹਲ ਪਾਵੈ ਦਰਗਹ ਮਾਨੁ ॥
ਜਿਸ ਦੀ ਟਹਲ ਕੀਤਿਆਂ ਇਸ ਨੂੰ (ਪ੍ਰਭੂ ਦੀ) ਦਰਗਾਹ ਵਿਚ ਆਦਰ ਮਿਲਦਾ ਹੈ ।
In His service, one obtains honor in the Court of the Lord,
ਤਿਸਹਿ ਬਿਸਾਰੈ ਮੁਗਧੁ ਅਜਾਨੁ ॥
ਮੂਰਖ ਤੇ ਅੰਞਾਣ ਜੀਵ ਉਸ ਪ੍ਰਭੂ ਨੂੰ ਵਿਸਾਰ ਬੈਠਦਾ ਹੈ,
and yet, the ignorant fool forgets Him.
ਸਦਾ ਸਦਾ ਇਹੁ ਭੂਲਨਹਾਰੁ ॥
(ਪਰ ਕੇਹੜਾ ਕੇਹੜਾ ਔਗੁਣ ਚਿਤਾਰੀਏ?) ਇਹ ਜੀਵ (ਤਾਂ) ਸਦਾ ਹੀ ਭੁੱਲਾਂ ਕਰਦਾ ਰਹਿੰਦਾ ਹੈ;
Forever and ever, this person makes mistakes;
ਨਾਨਕ ਰਾਖਨਹਾਰੁ ਅਪਾਰੁ ॥੩॥
ਹੇ ਨਾਨਕ! ਰੱਖਿਆ ਕਰਨ ਵਾਲਾ ਪ੍ਰਭੂ ਬੇਅੰਤ ਹੈ (ਉਹ ਇਸ ਜੀਵ ਦੇ ਔਗੁਣਾਂ ਵਲ ਨਹੀਂ ਤੱਕਦਾ) ।੩।
O Nanak, the Infinite Lord is our Saving Grace. ||3||