ਰਤਨੁ ਤਿਆਗਿ ਕਉਡੀ ਸੰਗਿ ਰਚੈ ॥
(ਮਾਇਆ-ਧਾਰੀ ਜੀਵ) (ਨਾਮ-) ਰਤਨ ਛੱਡ ਕੇ (ਮਾਇਆ-ਰੂਪ) ਕਉਡੀ ਨਾਲ ਖ਼ੁਸ਼ ਫਿਰਦਾ ਹੈ ।
Forsaking the jewel, they are engrossed with a shell.
ਸਾਚੁ ਛੋਡਿ ਝੂਠ ਸੰਗਿ ਮਚੈ ॥
ਸੱਚੇ (ਪ੍ਰਭੂ) ਨੂੰ ਛੱਡ ਕੇ ਨਾਸਵੰਤ (ਪਦਾਰਥਾਂ) ਨਾਲ ਭੂਹੇ ਹੁੰਦਾ ਹੈ ।
They renounce Truth and embrace falsehood.
ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥
ਜੋ (ਮਾਇਆ) ਛੱਡ ਜਾਣੀ ਹੈ, ਉਸ ਨੂੰ ਸਦਾ ਅਟੱਲ ਸਮਝਦਾ ਹੈ;
That which passes away, they believe to be permanent.
ਜੋ ਹੋਵਨੁ ਸੋ ਦੂਰਿ ਪਰਾਨੈ ॥
ਜੋ (ਮੌਤ) ਜ਼ਰੂਰ ਵਾਪਰਨੀ ਹੈ, ਉਸ ਨੂੰ (ਕਿਤੇ) ਦੂਰ (ਬੈਠੀ) ਖ਼ਿਆਲ ਕਰਦਾ ਹੈ ।
That which is immanent, they believe to be far off.
ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥
ਉਸ (ਧਨ ਪਦਾਰਥ) ਦੀ ਖ਼ਾਤਰ (ਨਿੱਤ) ਖੇਚਲ ਕਰਦਾ (ਫਿਰਦਾ) ਹੈ ਜੋ (ਅੰਤ) ਛੱਡ ਜਾਣੀ ਹੈ;
They struggle for what they must eventually leave.
ਸੰਗਿ ਸਹਾਈ ਤਿਸੁ ਪਰਹਰੈ ॥
ਜੋ (ਪ੍ਰਭੂ) (ਇਸ) ਨਾਲ ਰਾਖਾ ਹੈ ਉਸ ਨੂੰ ਵਿਸਾਰ ਬੈਠਾ ਹੈ ।
They turn away from the Lord, their Help and Support, who is always with them.
ਚੰਦਨ ਲੇਪੁ ਉਤਾਰੈ ਧੋਇ ॥
ਚੰਦਨ ਦਾ ਲੇਪ ਧੋ ਕੇ ਲਾਹ ਦੇਂਦਾ ਹੈ ।
They wash off the sandalwood paste;
ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥
ਖੋਤੇ ਦਾ ਪਿਆਰ (ਸਦਾ) ਸੁਆਹ ਨਾਲ (ਹੀ) ਹੁੰਦਾ ਹੈ,
like donkeys, they are in love with the mud.
ਅੰਧ ਕੂਪ ਮਹਿ ਪਤਿਤ ਬਿਕਰਾਲ ॥
(ਜੀਵ ਮਾਇਆ ਦੇ) ਹਨੇਰੇ ਭਿਆਨਕ ਖੂਹ ਵਿਚ ਡਿੱਗੇ ਪਏ ਹਨ;
They have fallen into the deep, dark pit.
ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥
ਹੇ ਨਾਨਕ! (ਅਰਦਾਸ ਕਰ ਤੇ ਆਖ) ਹੇ ਦਿਆਲ ਪ੍ਰਭੂ! (ਇਹਨਾਂ ਨੂੰ ਆਪ ਇਸ ਖੂਹ ਵਿਚੋਂ) ਕੱਢ ਲੈ ।੪।
Nanak: lift them up and save them, O Merciful Lord God! ||4||