ਕਰਤੂਤਿ ਪਸੂ ਕੀ ਮਾਨਸ ਜਾਤਿ ॥
ਜਾਤਿ ਮਨੁੱਖ ਦੀ ਹੈ (ਭਾਵ, ਮਨੁੱਖ-ਸ਼ੇ੍ਰਣੀ ਵਿਚੋਂ ਜੰਮਿਆ ਹੈ) ਪਰ ਕੰਮ ਪਸ਼ੂਆਂ ਵਾਲੇ ਹਨ,
They belong to the human species, but they act like animals.
ਲੋਕ ਪਚਾਰਾ ਕਰੈ ਦਿਨੁ ਰਾਤਿ ॥
(ਉਂਞ) ਦਿਨ ਰਾਤ ਲੋਕਾਂ ਵਾਸਤੇ ਵਿਖਾਵਾ ਕਰ ਰਿਹਾ ਹੈ ।
They curse others day and night.
ਬਾਹਰਿ ਭੇਖ ਅੰਤਰਿ ਮਲੁ ਮਾਇਆ ॥
ਬਾਹਰ (ਸਰੀਰ ਉਤੇ) ਧਾਰਮਿਕ ਪੁਸ਼ਾਕ ਹੈ ਪਰ ਮਨ ਵਿਚ ਮਾਇਆ ਦੀ ਮੈਲ ਹੈ,
Outwardly, they wear religious robes, but within is the filth of Maya.
ਛਪਸਿ ਨਾਹਿ ਕਛੁ ਕਰੈ ਛਪਾਇਆ ॥
(ਬਾਹਰਲੇ ਭੇਖ ਨਾਲ) ਛਪਾਉਣ ਦਾ ਜਤਨ ਕੀਤਿਆਂ (ਮਨ ਦੀ ਮੈਲ) ਲੁਕਦੀ ਨਹੀਂ ।
They cannot conceal this, no matter how hard they try.
ਬਾਹਰਿ ਗਿਆਨ ਧਿਆਨ ਇਸਨਾਨ ॥
ਬਾਹਰ (ਵਿਖਾਵੇ ਵਾਸਤੇ) (ਤੀਰਥ) ਇਸ਼ਨਾਨ ਤੇ ਗਿਆਨ ਦੀਆਂ ਗੱਲਾਂ ਕਰਦਾ ਹੈ,
Outwardly, they display knowledge, meditation and purification,
ਅੰਤਰਿ ਬਿਆਪੈ ਲੋਭੁ ਸੁਆਨੁ ॥
ਸਮਾਧੀਆਂ ਭੀ ਲਾਉਂਦਾ ਹੈ, ਪਰ ਮਨ ਵਿਚ ਲੋਭ (-ਰੂਪ) ਕੱੁਤਾ ਜ਼ੋਰ ਪਾ ਰਿਹਾ ਹੈ ।
but within clings the dog of greed.
ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥
ਮਨ ਵਿਚ (ਤ੍ਰਿਸ਼ਨਾ ਦੀ) ਅੱਗ ਹੈ, ਬਾਹਰ ਸਰੀਰ ਸੁਆਹ (ਨਾਲ ਲਿਬੇੜਿਆ ਹੋਇਆ ਹੈ);
The fire of desire rages within; outwardly they apply ashes to their bodies.
ਗਲਿ ਪਾਥਰ ਕੈਸੇ ਤਰੈ ਅਥਾਹ ॥
(ਜੇ) ਗਲ ਵਿਚ (ਵਿਕਾਰਾਂ ਦੇ) ਪੱਥਰ (ਹੋਣ ਤਾਂ) ਅਥਾਹ (ਸੰਸਾਰ-ਸਮੁੰਦਰ ਨੂੰ ਜੀਵ) ਕਿਵੇਂ ਤਰੇ?
There is a stone around their neck - how can they cross the unfathomable ocean?
ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥
ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ,
Those, within whom God Himself abides
ਨਾਨਕ ਤੇ ਜਨ ਸਹਜਿ ਸਮਾਤਿ ॥੫॥
ਹੇ ਨਾਨਕ! ਉਹੀ ਅਡੋਲ ਅਵਸਥਾ ਵਿਚ ਟਿਕੇ ਰਹਿੰਦੇ ਹਨ ।੫।
- O Nanak, those humble beings are intuitively absorbed in the Lord. ||5||