ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥
ਅੰਨ੍ਹਾ ਮਨੁੱਖ (ਨਿਰਾ) ਸੁਣ ਕੇ ਕਿਵੇਂ ਰਾਹ ਲੱਭ ਲਏ?
By listening, how can the blind find the path?
ਕਰੁ ਗਹਿ ਲੇਹੁ ਓੜਿ ਨਿਬਹਾਵੈ ॥
(ਹੇ ਪ੍ਰਭੂ! ਆਪ ਇਸ ਦਾ) ਹੱਥ ਫੜ ਲਵੋ (ਤਾਕਿ ਇਹ) ਅਖ਼ੀਰ ਤਕ (ਪ੍ਰੀਤ) ਨਿਬਾਹ ਸਕੇ ।
Take hold of his hand, and then he can reach his destination.
ਕਹਾ ਬੁਝਾਰਤਿ ਬੂਝੈ ਡੋਰਾ ॥
ਬੋਲਾ ਮਨੁੱਖ (ਨਿਰੀ) ਸੈਨਤ ਨੂੰ ਕੀਹ ਸਮਝੇ?
How can a riddle be understood by the deaf?
ਨਿਸਿ ਕਹੀਐ ਤਉ ਸਮਝੈ ਭੋਰਾ ॥
(ਸੈਨਤ ਨਾਲ ਜੇ) ਆਖੀਏ (ਇਹ) ਰਾਤ ਹੈ ਤਾਂ ਉਹ ਸਮਝ ਲੈਂਦਾ ਹੈ (ਇਹ) ਦਿਨ (ਹੈ) ।
Say 'night', and he thinks you said 'day'.
ਕਹਾ ਬਿਸਨਪਦ ਗਾਵੈ ਗੁੰਗ ॥
ਗੂੰਗਾ ਕਿਵੇਂ ਬਿਸ਼ਨ-ਪਦੇ ਗਾ ਸਕੇ?
How can the mute sing the Songs of the Lord?
ਜਤਨ ਕਰੈ ਤਉ ਭੀ ਸੁਰ ਭੰਗ ॥
(ਕਈ) ਜਤਨ (ਭੀ) ਕਰੇ ਤਾਂ ਭੀ ਉਸ ਦੀ ਸੁਰ ਟੁੱਟੀ ਰਹਿੰਦੀ ਹੈ ।
He may try, but his voice will fail him.
ਕਹ ਪਿੰਗੁਲ ਪਰਬਤ ਪਰ ਭਵਨ ॥
ਲੂਲ੍ਹਾ ਕਿਥੇ ਪਹਾੜਾਂ ਤੇ ਭਉਂ ਸਕਦਾ ਹੈ?
How can the cripple climb up the mountain?
ਨਹੀ ਹੋਤ ਊਹਾ ਉਸੁ ਗਵਨ ॥
ਓਥੇ ਉਸ ਦੀ ਪਹੁੰਚ ਨਹੀਂ ਹੋ ਸਕਦੀ ।
He simply cannot go there.
ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥
ਹੇ ਕਰਤਾਰ! ਹੇ ਦਇਆ ਦੇ ਸਾਗਰ! (ਇਹ) ਨਿਮਾਣਾ ਦਾਸ ਬੇਨਤੀ ਕਰਦਾ ਹੈ,
O Creator, Lord of Mercy - Your humble servant prays;
ਨਾਨਕ ਤੁਮਰੀ ਕਿਰਪਾ ਤਰੈ ॥੬॥
ਹੇ ਨਾਨਕ! ਤੇਰੀ ਮੇਹਰ ਨਾਲ (ਹੀ) ਤਰ ਸਕਦਾ ਹੈ ।੬।
Nanak: by Your Grace, please save me. ||6||