ਸਿਰੀਰਾਗੁ ਮਹਲਾ ੩ ॥
Siree Raag, Third Mehl:
ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥
ਜਿਨ੍ਹਾਂ ਮਨੱੁਖਾਂ ਨੇ ਗੁਰੂ ਦੀ ਮਤਿ ਦੀ ਰਾਹੀਂ (ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕੇ ਨਾਮ ਨੂੰ ਇਕਾਗ੍ਰ ਮਨ ਨਾਲ ਸਿਮਰਿਆ ਹੈ
Those who meditate single-mindedly on the Naam, and contemplate the Teachings of the Guru
ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰਬਾਰ ਵਿਚ ਉਹ ਸਦਾ ਸੁਰਖ਼ਰੂ ਹੁੰਦੇ ਹਨ
-their faces are forever radiant in the Court of the True Lord.
ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ।੧।
They drink in the Ambrosial Nectar forever and ever, and they love the True Name. ||1||
ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥
ਹੇ ਭਾਈ ! ਗੁਰੂ ਦੀ ਸਰਨ ਪਿਆਂ ਸਦਾ ਇੱਜ਼ਤ ਮਿਲਦੀ ਹੈ
O Siblings of Destiny, the Gurmukhs are honored forever.
ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ । (ਗੁਰੂ ਮਨੁੱਖ ਦੇ ਮਨ ਵਿਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ ।੧।ਰਹਾਉ।
They meditate forever on the Lord, Har, Har, and they wash off the filth of egotism. ||1||Pause||
ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥
(ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦੇ, ਨਾਮ ਤੋਂ ਬਿਨਾ ਉਹਨਾਂ ਦੀ ਇੱਜ਼ਤ ਚਲੀ ਜਾਂਦੀ ਹੈ
The self-willed manmukhs do not know the Naam. Without the Name, they lose their honor.
ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥
ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, (ਇਸ ਵਾਸਤੇ) ਉਹ (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ ਪਿਆਰ ਵਿਚ ਮਸਤ ਰਹਿੰਦੇ ਹਨ
They do not savor the Taste of the Shabad; they are attached to the love of duality.
ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥
ਉਹ ਬੰਦੇ (ਵਿਕਾਰਾਂ ਦੇ) ਗੰਦ ਵਿਚ ਲੀਨ ਰਹਿ ਕੇ ਗੰਦ ਦੇ ਕੀੜਿਆਂ ਵਾਂਗ (ਵਿਕਾਰਾਂ ਦੇ) ਗੰਦ ਵਿਚ ਹੀ ਪਏ ਰਹਿੰਦੇ ਹਨ ।੨।
They are worms in the filth of manure. They fall into manure, and into manure they are absorbed. ||2||
ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥
ਜੇਹੜੇ ਮਨੁੱਖ ਗੁਰੂ ਦੇ ਪ੍ਰੇਮ ਵਿਚ ਜੀਵਨ ਬਿਤੀਤ ਕਰਦੇ ਹਨ ਉਹਨਾਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ
Fruitful are the lives of those who walk in harmony with the Will of the True Guru.
ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥
ਉਹ ਆਪਣਾ ਸਾਰਾ ਖ਼ਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦੇ ਹਨ, ਉਹਨਾਂ ਦੀ ਜੰਮਣ ਵਾਲੀ ਮਾਂ ਸੋਭਾ ਖੱਟਦੀ ਹੈ
Their families are saved; blessed are the mothers who gave birth to them.
ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥
(ਇਸ ਵਾਸਤੇ, ਹੇ ਭਾਈ !) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ ।੩।
By His Will He grants His Grace; those who are so blessed, meditate on the Name of the Lord, Har, Har. ||3||
ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ
The Gurmukhs meditate on the Naam; they eradicate selfishness and conceit from within.
ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥
ਉਹ ਬੰਦੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸੇ ਦਾ ਰੂਪ ਬਣ ਕੇ ਅੰਦਰੋਂ ਬਾਹਰੋਂ ਪਵਿਤ੍ਰ ਹੋ ਜਾਂਦੇ ਹਨ (ਭਾਵ, ਉਹਨਾਂ ਦਾ ਆਤਮਕ ਜੀਵਨ ਪਵਿਤ੍ਰ ਹੋ ਜਾਂਦਾ ਹੈ, ਤੇ ਉਹ ਖ਼ਲਕਤ ਨਾਲ ਭੀ ਵਰਤਣ-ਵਿਹਾਰ ਸੁਚੱਜਾ ਰੱਖਦੇ ਹਨ) ।
They are pure, inwardly and outwardly; they merge into the Truest of the True.
ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥
ਹੇ ਨਾਨਕ ! ਜਗਤ ਵਿਚ ਆਏ (ਜੰਮੇ) ਉਹੀ ਬੰਦੇ ਕਬੂਲ ਹਨ ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ।੪।੫।੩੮।
O Nanak, blessed is the coming of those who follow the Guru's Teachings and meditate on the Lord. ||4||5||38||