ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥
(ਮਨੁੱਖ ਦੇ) ਕੰਨ ਵਿਅਰਥ ਹਨ (ਜੇ ਉਹ) ਪਰਾਈ ਬਖ਼ੀਲੀ ਸੁਣਦੇ ਹਨ,
False are the ears which listen to the slander of others.
ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥
ਹੱਥ ਵਿਅਰਥ ਹਨ (ਜੇ ਇਹ) ਪਰਾਏ ਧਨ ਨੂੰ ਚੁਰਾਉਂਦੇ ਹਨ;
False are the hands which steal the wealth of others.
ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥
ਅੱਖਾਂ ਵਿਅਰਥ ਹਨ (ਜੋ ਇਹ) ਪਰਾਈ ਜ਼ਨਾਨੀ ਦਾ ਰੂਪ ਤੱਕਦੀਆਂ ਹਨ,
False are the eyes which gaze upon the beauty of another's wife.
ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥
ਜੀਭ ਵਿਅਰਥ ਹੈ (ਜੇ ਇਹ) ਖਾਣੇ ਤੇ ਹੋਰ ਸੁਆਦਾਂ ਵਿਚ (ਲੱਗੀ ਹੋਈ ਹੈ);
False is the tongue which enjoys delicacies and external tastes.
ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥
ਪੈਰ ਵਿਅਰਥ ਹਨ (ਜੇ ਇਹ) ਪਰਾਏ ਨੁਕਸਾਨ ਵਾਸਤੇ ਦੌੜ-ਭੱਜ ਰਹੇ ਹਨ ।
False are the feet which run to do evil to others.
ਮਿਥਿਆ ਮਨ ਪਰ ਲੋਭ ਲੁਭਾਵਹਿ ॥
ਹੇ ਮਨ! ਤੂੰ ਭੀ ਵਿਅਰਥ ਹੈਂ (ਜੇ ਤੂੰ) ਪਰਾਏ ਧਨ ਦਾ ਲੋਭ ਕਰ ਰਿਹਾ ਹੈਂ ।
False is the mind which covets the wealth of others.
ਮਿਥਿਆ ਤਨ ਨਹੀ ਪਰਉਪਕਾਰਾ ॥
(ਉਹ) ਸਰੀਰ ਵਿਅਰਥ ਹਨ ਜੋ ਦੂਜਿਆਂ ਨਾਲ ਭਲਾਈ ਨਹੀਂ ਕਰਦੇ,
False is the body which does not do good to others.
ਮਿਥਿਆ ਬਾਸੁ ਲੇਤ ਬਿਕਾਰਾ ॥
(ਨੱਕ) ਵਿਅਰਥ ਹੈ (ਜੋ) ਵਿਕਾਰਾਂ ਦੀ ਵਾਸ਼ਨਾ ਲੈ ਰਿਹਾ ਹੈ ।
False is the nose which inhales corruption.
ਬਿਨੁ ਬੂਝੇ ਮਿਥਿਆ ਸਭ ਭਏ ॥
(ਆਪੋ ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ (ਇਹ) ਸਾਰੇ (ਅੰਗ) ਵਿਅਰਥ ਹਨ ।
Without understanding, everything is false.
ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥
ਹੇ ਨਾਨਕ! ਉਹ ਸਰੀਰ ਸਫਲ ਹੈ ਜੋ ਪ੍ਰਭੂ ਦਾ ਨਾਮ ਜਪਦਾ ਹੈ ।੫।
Fruitful is the body, O Nanak, which takes to the Lord's Name. ||5||