ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥
(ਜੋ ਜੋ) ਬੇਨਤੀ ਮੈਂ ਕਰਦਾ ਹਾਂ, ਪ੍ਰਭੂ ਸਭ ਜਾਣਦਾ ਹੈ,
Offer your prayers to the Supreme Lord God, who knows everything.
ਅਪਨਾ ਕੀਆ ਆਪਹਿ ਮਾਨੈ ॥
ਆਪਣੇ ਪੈਦਾ ਕੀਤੇ ਜੀਵ ਨੂੰ ਉਹ ਆਪ ਹੀ ਮਾਣ ਬਖ਼ਸ਼ਦਾ ਹੈ ।
He Himself values His own creatures.
ਆਪਹਿ ਆਪ ਆਪਿ ਕਰਤ ਨਿਬੇਰਾ ॥
(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਪ੍ਰਭੂ ਆਪ ਹੀ ਨਿਖੇੜਾ ਕਰਦਾ ਹੈ,
He Himself, by Himself, makes the decisions.
ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥
ਕਿਸੇ ਨੂੰ ਇਹ ਬੁਧਿ ਬਖ਼ਸ਼ਦਾ ਹੈ ਕਿ ਪ੍ਰਭੂ ਸਾਡੇ ਨੇੜੇ ਹੈ ਤੇ ਕਿਸੇ ਨੂੰ ਜਣਾਉਂਦਾ ਹੈ ਕਿ ਪ੍ਰਭੂ ਕਿਤੇ ਦੂਰ ਹੈ ।
To some, He appears far away, while others perceive Him near at hand.
ਉਪਾਵ ਸਿਆਨਪ ਸਗਲ ਤੇ ਰਹਤ ॥
ਸਭ ਹੀਲਿਆਂ ਤੇ ਚਤੁਰਾਈਆਂ ਤੋਂ (ਪ੍ਰਭੂ) ਪਰੇ ਹੈ (ਭਾਵ, ਕਿਸੇ ਹੀਲੇ ਚਤੁਰਾਈ ਨਾਲ ਪ੍ਰਸੰਨ ਨਹੀਂ ਹੁੰਦਾ)
He is beyond all efforts and clever tricks.
ਸਭੁ ਕਛੁ ਜਾਨੈ ਆਤਮ ਕੀ ਰਹਤ ॥
(ਕਿਉਂਕਿ ਉਹ ਜੀਵ ਦੀ) ਆਤਮਕ ਰਹਿਣੀ ਦੀ ਹਰੇਕ ਗੱਲ ਜਾਣਦਾ ਹੈ ।
He knows all the ways and means of the soul.
ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥
ਜੋ (ਜੀਵ) ਉਸ ਨੂੰ ਭਾਉਂਦਾ ਹੈ ਉਸ ਨੂੰ ਆਪਣੇ ਲੜ ਲਾਉਂਦਾ ਹੈ,
Those with whom He is pleased are attached to the hem of His robe.
ਥਾਨ ਥਨੰਤਰਿ ਰਹਿਆ ਸਮਾਇ ॥
ਪ੍ਰਭੂ ਹਰ ਥਾਂ ਮੌਜੂਦ ਹੈ ।
He is pervading all places and interspaces.
ਸੋ ਸੇਵਕੁ ਜਿਸੁ ਕਿਰਪਾ ਕਰੀ ॥
ਉਹੀ ਮਨੁੱਖ (ਅਸਲੀ) ਸੇਵਕ ਬਣਦਾ ਹੈ ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ ।
Those upon whom He bestows His favor, become His servants.
ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥
ਹੇ ਨਾਨਕ! (ਐਸੇ) ਪ੍ਰਭੂ ਨੂੰ ਦਮ-ਬ-ਦਮ ਯਾਦ ਕਰ ।੮।੫।
Each and every moment, O Nanak, meditate on the Lord. ||8||5||