ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥
(ਹੇ ਮਨ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਰੇਸ਼ਮੀ ਕੱਪੜੇ ਹੰਢਾਉਂਦਾ ਹੈਂ,
By His Grace, you wear silks and satins;
ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥
ਉਸ ਨੂੰ ਵਿਸਾਰ ਕੇ ਹੋਰ ਕਿੱਥੇ ਲੋਭ ਕਰ ਰਿਹਾ ਹੈਂ?
why abandon Him, to attach yourself to another?
ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥
ਜਿਸ ਦੀ ਮਿਹਰ ਨਾਲ ਸੇਜ ਉੱਤੇ ਸੁਖੀ ਸਵੀਂਦਾ ਹੈ,
By His Grace, you sleep in a cozy bed;
ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥
ਹੇ ਮਨ! ਉਸ ਪ੍ਰਭੂ ਦਾ ਜਸ ਅੱਠੇ ਪਹਰ ਗਾਉਣਾ ਚਾਹੀਦਾ ਹੈ ।
O my mind, sing His Praises, twenty-four hours a day.
ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥
ਜਿਸ ਦੀ ਮੇਹਰ ਨਾਲ ਹਰੇਕ ਮਨੁੱਖ ਤੇਰਾ ਆਦਰ ਕਰਦਾ ਹੈ,
By His Grace, you are honored by everyone;
ਮੁਖਿ ਤਾ ਕੋ ਜਸੁ ਰਸਨ ਬਖਾਨੈ ॥
ਉਸ ਦੀ ਵਡਿਆਈ (ਆਪਣੇ) ਮੂੰਹੋਂ ਜੀਭ ਨਾਲ (ਸਦਾ) ਕਰ ।
with your mouth and with your tongue, chant His Praises.
ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥
ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੇਰਾ ਧਰਮ (ਕਾਇਮ) ਰਹਿੰਦਾ ਹੈ,
By His Grace, you remain in the Dharma;
ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥
ਹੇ ਮਨ! ਤੂੰ ਸਦਾ ਉਸ ਪਰਮੇਸ਼ਰ ਨੂੰ ਸਿਮਰ ।
O mind, meditate continually on the Supreme Lord God.
ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥
ਪਰਮਾਤਮਾ ਦਾ ਭਜਨ ਕੀਤਿਆਂ (ਉਸ ਦੀ) ਦਰਗਾਹ ਵਿਚ ਮਾਣ ਪਾਵਹਿਂਗਾ,
Meditating on God, you shall be honored in His Court;
ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥
ਹੇ ਨਾਨਕ! (ਇਥੋਂ) ਇੱਜ਼ਤ ਨਾਲ ਆਪਣੇ (ਪਰਲੋਕ ਦੇ) ਘਰ ਵਿਚ ਜਾਵਹਿਂਗਾ ।੨।
O Nanak, you shall return to your true home with honor. ||2||