ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥
ਜਿਸ (ਪ੍ਰਭੂ) ਦੀ ਕਿਰਪਾ ਨਾਲ ਗਹਣੇ ਪਹਿਨੀਦੇ ਹਨ,
By His Grace, you wear decorations;
ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥
ਹੇ ਮਨ! ਉਸ ਨੂੰ ਸਿਮਰਦਿਆਂ ਕਿਉਂ ਆਲਸ ਕੀਤਾ ਜਾਏ?
O mind, why are you so lazy? Why don't you remember Him in meditation?
ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥
ਜਿਸ ਦੀ ਮੇਹਰ ਨਾਲ ਘੋੜੇ ਤੇ ਹਾਥੀਆਂ ਦੀ ਸਵਾਰੀ ਕਰਦਾ ਹੈਂ,
By His Grace, you have horses and elephants to ride;
ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥
ਹੇ ਮਨ! ਉਸ ਪ੍ਰਭੂ ਨੂੰ ਕਦੇ ਨਾਹ ਵਿਸਾਰੀਂ ।
O mind, never forget that God.
ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥
ਜਿਸ ਦੀ ਦਇਆ ਨਾਲ ਬਾਗ ਜ਼ਮੀਨਾਂ ਤੇ ਧਨ (ਤੈਨੂੰ ਨਸੀਬ ਹਨ)
By His Grace, you have land, gardens and wealth;
ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥
ਉਸ ਪ੍ਰਭੂ ਨੂੰ ਆਪਣੇ ਮਨ ਵਿਚ ਪੋ੍ਰ ਰੱਖ ।
keep God enshrined in your heart.
ਜਿਨਿ ਤੇਰੀ ਮਨ ਬਨਤ ਬਨਾਈ ॥
ਹੇ ਮਨ! ਜਿਸ (ਪ੍ਰਭੂ) ਨੇ ਤੈਨੂੰ ਸਾਜਿਆ ਹੈ,
O mind, the One who formed your form
ਊਠਤ ਬੈਠਤ ਸਦ ਤਿਸਹਿ ਧਿਆਈ ॥
ਉਠਦੇ ਬੈਠਦੇ (ਭਾਵ, ਹਰ ਵੇਲੇ) ਉਸੇ ਨੂੰ ਸਦਾ ਸਿਮਰ ।
- standing up and sitting down, meditate always on Him.
ਤਿਸਹਿ ਧਿਆਇ ਜੋ ਏਕ ਅਲਖੈ ॥
ਉਸ ਪ੍ਰਭੂ ਨੂੰ ਸਿਮਰ, ਜੋ ਇੱਕ ਹੈ, ਤੇ, ਬੇਅੰਤ ਹੈ ।
Meditate on Him - the One Invisible Lord;
ਈਹਾ ਊਹਾ ਨਾਨਕ ਤੇਰੀ ਰਖੈ ॥੪॥
ਹੇ ਨਾਨਕ! ਲੋਕ ਤੇ ਪਰਲੋਕ ਵਿਚ (ਉਹੀ) ਤੇਰੀ ਲਾਜ ਰੱਖਣ ਵਾਲਾ ਹੈ ।੪।
here and hereafter, O Nanak, He shall save you. ||4||