ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥
ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਬਹੁਤ ਦਾਨ ਪੁੰਨ ਕਰਦਾ ਹੈਂ,
By His Grace, you give donations in abundance to charities;
ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥
ਹੇ ਮਨ! ਅੱਠੇ ਪਹਿਰ ਉਸ ਦਾ ਚੇਤਾ ਕਰ ।
O mind, meditate on Him, twenty-four hours a day.
ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥
ਜਿਸ ਦੀ ਮਿਹਰ ਨਾਲ ਤੂੰ ਰੀਤਾਂ ਰਸਮਾਂ ਕਰਨ ਜੋਗਾ ਹੋਇਆ ਹੈਂ,
By His Grace, you perform religious rituals and worldly duties;
ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥
ਉਸ ਪ੍ਰਭੂ ਨੂੰ ਸ੍ਵਾਸ ਸ੍ਵਾਸ ਯਾਦ ਕਰ ।
think of God with each and every breath.
ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥
ਜਿਸ ਦੀ ਦਇਆ ਨਾਲ ਤੇਰੀ ਸੋਹਣੀ ਸ਼ਕਲ ਹੈ,
By His Grace, your form is so beautiful;
ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥
ਉਸ ਸੋਹਣੇ ਮਾਲਕ ਨੂੰ ਸਦਾ ਸਿਮਰ ।
constantly remember God, the Incomparably Beautiful One.
ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥
ਜਿਸ ਪ੍ਰਭੂ ਦੀ ਕਿਰਪਾ ਨਾਲ ਤੈਨੂੰ ਚੰਗੀ (ਮਨੁੱਖ) ਜਾਤੀ ਮਿਲੀ ਹੈ,
By His Grace, you have such high social status;
ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥
ਉਸ ਨੂੰ ਸਦਾ ਦਿਨ ਰਾਤ ਯਾਦ ਕਰ ।
remember God always, day and night.
ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥
ਜਿਸ ਦੀ ਮੇਹਰ ਨਾਲ ਤੇਰੀ ਇੱਜ਼ਤ (ਜਗਤ ਵਿਚ) ਬਣੀ ਹੋਈ ਹੈ (ਉਸ ਦਾ ਨਾਮ ਸਿਮਰ) ।
By His Grace, your honor is preserved;
ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥
ਹੇ ਨਾਨਕ! ਗੁਰੂ ਦੀ ਬਰਕਤਿ ਲੈ ਕੇ (ਵਡਭਾਗੀ ਮਨੁੱਖ) ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੫।
by Guru's Grace, O Nanak, chant His Praises. ||5||