ਆਪਿ ਜਪਾਏ ਜਪੈ ਸੋ ਨਾਉ ॥
ਉਹੀ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਜਿਸ ਪਾਸੋਂ ਆਪ ਜਪਾਉਂਦਾ ਹੈ,
Those, whom He inspires to chant, chant His Name.
ਆਪਿ ਗਾਵਾਏ ਸੁ ਹਰਿ ਗੁਨ ਗਾਉ ॥
ਉਹੀ ਮਨੁੱਖ ਹਰੀ ਦੇ ਗੁਣ ਗਾਉਂਦਾ ਹੈ ਜਿਸ ਨੂੰ ਗਾਵਣ ਲਈ ਪੇ੍ਰਰਦਾ ਹੈ ।
Those, whom He inspires to sing, sing the Glorious Praises of the Lord.
ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥
ਪ੍ਰਭੂ ਦੀ ਮੇਹਰ ਨਾਲ (ਮਨ ਵਿਚ ਗਿਆਨ ਦਾ) ਪ੍ਰਕਾਸ਼ ਹੁੰਦਾ ਹੈ;
By God's Grace, enlightenment comes.
ਪ੍ਰਭੂ ਦਇਆ ਤੇ ਕਮਲ ਬਿਗਾਸੁ ॥
ਉਸ ਦੀ ਦਇਆ ਨਾਲ ਹਿਰਦਾ-ਰੂਪ ਕਉਲ ਫੱੁਲ ਖਿੜਦਾ ਹੈ ।
By God's Kind Mercy, the heart-lotus blossoms forth.
ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥
ਉਹ ਪ੍ਰਭੂ (ਉਸ ਮਨੁੱਖ ਦੇ) ਮਨ ਵਿਚ ਵੱਸਦਾ ਹੈ ਜਿਸ ਉਤੇ ਉਹ ਤੱੁ੍ਰਠਦਾ ਹੈ,
When God is totally pleased, He comes to dwell in the mind.
ਪ੍ਰਭ ਦਇਆ ਤੇ ਮਤਿ ਊਤਮ ਹੋਇ ॥
ਪ੍ਰਭੂ ਦੀ ਮੇਹਰ ਨਾਲ (ਮਨੁੱਖ ਦੀ) ਮੱਤ ਚੰਗੀ ਹੁੰਦੀ ਹੈ ।
By God's Kind Mercy, the intellect is exalted.
ਸਰਬ ਨਿਧਾਨ ਪ੍ਰਭ ਤੇਰੀ ਮਇਆ ॥
ਹੇ ਪ੍ਰਭੂ! ਤੇਰੀ ਮੇਹਰ ਦੀ ਨਜ਼ਰ ਵਿਚ ਸਾਰੇ ਖ਼ਜ਼ਾਨੇ ਹਨ,
All treasures, O Lord, come by Your Kind Mercy.
ਆਪਹੁ ਕਛੂ ਨ ਕਿਨਹੂ ਲਇਆ ॥
ਆਪਣੇ ਜਤਨ ਨਾਲ ਕਿਸੇ ਨੇ ਭੀ ਕੁਝ ਨਹੀਂ ਲੱਭਾ (ਭਾਵ, ਜੀਵ ਦਾ ਉੱਦਮ ਤਦੋਂ ਹੀ ਸਫਲ ਹੁੰਦਾ ਹੈ ਜਦੋਂ ਤੂੰ ਸਵੱਲੀ ਨਜ਼ਰ ਕਰਦਾ ਹੈਂ) ।
No one obtains anything by himself.
ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥
ਹੇ ਹਰੀ! ਹੇ ਨਾਥ! ਜਿਧਰ ਤੂੰ ਲਾਉਂਦਾ ਹੈਂ ਉਧਰ ਇਹ ਜੀਵ ਲੱਗਦੇ ਹਨ ।
As You have delegated, so do we apply ourselves, O Lord and Master.
ਨਾਨਕ ਇਨ ਕੈ ਕਛੂ ਨ ਹਾਥ ॥੮॥੬॥
ਹੇ ਨਾਨਕ! ਇਹਨਾਂ ਜੀਵਾਂ ਦੇ ਵੱਸ ਕੁਝ ਨਹੀਂ ।੮।੬।
O Nanak, nothing is in our hands. ||8||6||