ਅਸਟਪਦੀ ॥
Ashtapadee:
ਸਾਧ ਕੈ ਸੰਗਿ ਮੁਖ ਊਜਲ ਹੋਤ ॥
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮੂੰਹ ਉਜਲੇ ਹੁੰਦੇ ਹਨ ।
In the Company of the Holy, one's face becomes radiant.
ਸਾਧਸੰਗਿ ਮਲੁ ਸਗਲੀ ਖੋਤ ॥
(ਕਿਉਂਕਿ) ਸਾਧੂ ਜਨਾਂ ਦੇ ਪਾਸ ਰਿਹਾਂ (ਵਿਕਾਰਾਂ ਦੀ) ਸਾਰੀ ਮੈਲ ਮਿਟ ਜਾਂਦੀ ਹੈ ।
In the Company of the Holy, all filth is removed.
ਸਾਧ ਕੈ ਸੰਗਿ ਮਿਟੈ ਅਭਿਮਾਨੁ ॥
ਸਾਧੂਆਂ ਦੀ ਸੰਗਤਿ ਵਿਚ ਅਹੰਕਾਰ ਦੂਰ ਹੁੰਦਾ ਹੈ,
In the Company of the Holy, egotism is eliminated.
ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥
ਸੇ੍ਰਸ਼ਟ ਗਿਆਨ ਪਰਗਟ ਹੁੰਦਾ ਹੈ (ਭਾਵ, ਚੰਗੀ ਮਤਿ ਆਉਂਦੀ ਹੈ) ।
In the Company of the Holy, spiritual wisdom is revealed.
ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥
ਸੰਤਾਂ ਦੀ ਸੰਗਤ ਵਿਚ ਪ੍ਰਭੂ ਅੰਗ-ਸੰਗ ਵੱਸਦਾ ਜਾਪਦਾ ਹੈ,
In the Company of the Holy, God is understood to be near at hand.
ਸਾਧਸੰਗਿ ਸਭੁ ਹੋਤ ਨਿਬੇਰਾ ॥
ਸਾਰਾ ਨਿਬੇੜਾ ਹੋ ਜਾਂਦਾ ਹੈ (ਭਾਵ, ਮੰਦੇ ਪਾਸੇ ਜੀਵ ਪੈਂਦਾ ਨਹੀਂ) ।
In the Company of the Holy, all conflicts are settled.
ਸਾਧ ਕੈ ਸੰਗਿ ਪਾਏ ਨਾਮ ਰਤਨੁ ॥
ਗੁਰਮੁਖਾਂ ਦੀ ਸੰਗਤਿ ਵਿਚ ਮਨੁੱਖ ਨਾਮ-ਰੂਪ ਰਤਨ ਲੱਭ ਲੈਂਦਾ ਹੈ,
In the Company of the Holy, one obtains the jewel of the Naam.
ਸਾਧ ਕੈ ਸੰਗਿ ਏਕ ਊਪਰਿ ਜਤਨੁ ॥
ਇੱਕ ਪ੍ਰਭੂ ਨੂੰ ਮਿਲਣ ਦਾ ਜਤਨ ਕਰਦਾ ਹੈ ।
In the Company of the Holy, one's efforts are directed toward the One Lord.
ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥
ਸਾਧੂਆਂ ਦੀ ਵਡਿਆਈ ਕਿਹੜਾ ਮਨੁੱਖ ਬਿਆਨ ਕਰ ਸਕਦਾ ਹੈ?
What mortal can speak of the Glorious Praises of the Holy?
ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥
ਹੇ ਨਾਨਕ! ਸਾਧ ਜਨਾਂ ਦੀ ਸੋਭਾ ਪ੍ਰਭੂ ਦੀ ਸੋਭਾ ਦੇ ਬਰਾਬਰ ਹੋ ਜਾਂਦੀ ਹੈ ।੧।
O Nanak, the glory of the Holy people merges into God. ||1||