ਸਾਧਸੰਗਿ ਦੁਸਮਨ ਸਭਿ ਮੀਤ ॥
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਸਾਰੇ ਵੈਰੀ (ਭੀ) ਮਿਤ੍ਰ (ਦਿੱਸਣ ਲੱਗ ਜਾਂਦੇ ਹਨ),
In the Company of the Holy, all one's enemies become friends.
ਸਾਧੂ ਕੈ ਸੰਗਿ ਮਹਾ ਪੁਨੀਤ ॥
ਸਾਧ ਜਨਾਂ ਦੀ ਸੰਗਤ ਵਿਚ (ਮਨੁੱਖ ਦਾ ਆਪਣਾ ਹਿਰਦਾ) ਬਹੁਤ ਸਾਫ਼ ਹੋ ਜਾਂਦਾ ਹੈ ।
In the Company of the Holy, there is great purity.
ਸਾਧਸੰਗਿ ਕਿਸ ਸਿਉ ਨਹੀ ਬੈਰੁ ॥
ਸੰਤਾਂ ਦੀ ਸੰਗਤਿ ਵਿਚ ਬੈਠਿਆਂ ਕਿਸੇ ਨਾਲ ਵੈਰ ਨਹੀਂ ਰਹਿ ਜਾਂਦਾ ।
In the Company of the Holy, no one is hated.
ਸਾਧ ਕੈ ਸੰਗਿ ਨ ਬੀਗਾ ਪੈਰੁ ॥
ਕਿਸੇ ਮੰਦੇ ਪਾਸੇ ਪੈਰ ਨਹੀਂ ਪੁੱਟੀਦਾ ।
In the Company of the Holy, one's feet do not wander.
ਸਾਧ ਕੈ ਸੰਗਿ ਨਾਹੀ ਕੋ ਮੰਦਾ ॥
ਭਲਿਆਂ ਦੀ ਸੰਗਤਿ ਵਿਚ ਕੋਈ ਮਨੁੱਖ ਭੈੜਾ ਨਹੀਂ ਦਿੱਸਦਾ,
In the Company of the Holy, no one seems evil.
ਸਾਧਸੰਗਿ ਜਾਨੇ ਪਰਮਾਨੰਦਾ ॥
(ਕਿਉਂਕਿ ਹਰ ਥਾਂ ਮਨੁੱਖ) ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹੀ ਜਾਣਦਾ ਹੈ ।
In the Company of the Holy, supreme bliss is known.
ਸਾਧ ਕੈ ਸੰਗਿ ਨਾਹੀ ਹਉ ਤਾਪੁ ॥
ਗੁਰਮੁਖ ਦੀ ਸੰਗਤਿ ਕੀਤਿਆਂ ਹਉਮੈ ਰੂਪ ਤਾਪ ਨਹੀਂ ਰਹਿ ਜਾਂਦਾ,
In the Company of the Holy, the fever of ego departs.
ਸਾਧ ਕੈ ਸੰਗਿ ਤਜੈ ਸਭੁ ਆਪੁ ॥
(ਕਿਉਂਕਿ) ਸਾਧੂ ਦੀ ਸੰਗਤਿ ਵਿਚ ਮਨੁੱਖ ਸਾਰੀ ਅਪਣੱਤ ਛੱਡ ਦੇਂਦਾ ਹੈ ।
In the Company of the Holy, one renounces all selfishness.
ਆਪੇ ਜਾਨੈ ਸਾਧ ਬਡਾਈ ॥
ਸਾਧ ਦੀ ਵਡਿਆਈ ਪ੍ਰਭੂ ਆਪ ਹੀ ਜਾਣਦਾ ਹੈ,
He Himself knows the greatness of the Holy.
ਨਾਨਕ ਸਾਧ ਪ੍ਰਭੂ ਬਨਿ ਆਈ ॥੩॥
(ਕਿਉਂਕਿ) ਹੇ ਨਾਨਕ! ਸਾਧ ਤੇ ਪ੍ਰਭੂ ਦਾ ਪੱਕਾ ਪਿਆਰ ਪੈ ਜਾਂਦਾ ਹੈ ।੩।
O Nanak, the Holy are at one with God. ||3||