ਸਾਧ ਕੈ ਸੰਗਿ ਨ ਕਬਹੂ ਧਾਵੈ ॥
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮਨੁੱਖ ਦਾ ਮਨ ਕਦੇ ਭਟਕਦਾ ਨਹੀਂ,
In the Company of the Holy, the mind never wanders.
ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥
ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਸਦਾ ਸੁਖ ਮਾਣਦਾ ਹੈ ।
In the Company of the Holy, one obtains everlasting peace.
ਸਾਧਸੰਗਿ ਬਸਤੁ ਅਗੋਚਰ ਲਹੈ ॥
ਸੰਤ ਜਨਾਂ ਦੀ ਸੰਗਤਿ ਵਿਚ (ਪ੍ਰਭੂ ਦਾ) ਨਾਮ ਰੂਪ ਅਗੋਚਰ ਵਸਤ ਮਿਲ ਜਾਂਦੀ ਹੈ,
In the Company of the Holy, one grasps the Incomprehensible.
ਸਾਧੂ ਕੈ ਸੰਗਿ ਅਜਰੁ ਸਹੈ ॥
ਇਹ ਨਾਹ ਜਰਿਆ ਜਾਣ ਵਾਲਾ ਮਰਤਬਾ ਜਰ ਲੈਂਦਾ ਹੈ ।
In the Company of the Holy, one can endure the unendurable.
ਸਾਧ ਕੈ ਸੰਗਿ ਬਸੈ ਥਾਨਿ ਊਚੈ ॥
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮਨੁੱਖ ਉਚੇ (ਆਤਮਕ) ਟਿਕਾਣੇ ਤੇ ਵੱਸਦਾ ਹੈ।
In the Company of the Holy, one abides in the loftiest place.
ਸਾਧੂ ਕੈ ਸੰਗਿ ਮਹਲਿ ਪਹੂਚੈ ॥
ਅਕਾਲ ਪੁਰਖ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।
In the Company of the Holy, one attains the Mansion of the Lord's Presence.
ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥
ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਸਾਰੇ ਧਰਮਾਂ (ਫ਼ਰਜ਼ਾਂ) ਨੂੰ ਚੰਗੀ ਤਰ੍ਹਾਂ ਸਮਝ ਲੈਂਦਾ ਹੈ
In the Company of the Holy, one's Dharmic faith is firmly established.
ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥
ਸਿਰਫ਼ ਅਕਾਲ ਪੁਰਖ ਨੂੰ (ਹਰ ਥਾਂ ਵੇਖਦਾ ਹੈ) ।
In the Company of the Holy, one dwells with the Supreme Lord God.
ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥
ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਨਾਮ ਖ਼ਜ਼ਾਨਾ ਲੱਭ ਲੈਂਦਾ ਹੈ;
In the Company of the Holy, one obtains the treasure of the Naam.
ਨਾਨਕ ਸਾਧੂ ਕੈ ਕੁਰਬਾਨ ॥੪॥
ਹੇ ਨਾਨਕ! (ਆਖ—) ਮੈਂ ਸਾਧ ਜਨਾਂ ਤੋਂ ਸਦਕੇ ਹਾਂ ।
O Nanak, I am a sacrifice to the Holy. ||4||