ਸਿਰੀਰਾਗੁ ਮਹਲਾ ੩ ॥
Siree Raag, Third Mehl:
ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥
ਪਰਮਾਤਮਾ ਦਾ ਨਾਮ ਸੁਖਾਂ ਦਾ ਸਮੁੰਦਰ ਹੈ, ਪਰ ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ
The Name of the Lord is the Ocean of Peace; the Gurmukhs obtain it.
ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥
ਪ੍ਰਭੂ-ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਲੀਨ ਹੋ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ
Meditating on the Naam, night and day, they are easily and intuitively absorbed in the Naam.
ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥
ਜੀਭ ਨਾਲ ਹਰੀ ਦੇ ਗੁਣ ਗਾ ਕੇ ਹਿਰਦਾ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ।੧।
Their inner beings are immersed in the True Lord; they sing the Glorious Praises of the Lord. ||1||
ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥
ਹੇ ਭਾਈ ! (ਪਰਮਾਤਮਾ ਨੂੰ ਭੁਲਾ ਕੇ ਮਾਇਆ ਅਦਿਕ) ਹੋਰ ਪਿਆਰ ਵਿਚ ਪੈ ਕੇ ਜਗਤ ਦੁਖੀ ਹੋ ਰਿਹਾ ਹੈ
O Siblings of Destiny, the world is in misery, engrossed in the love of duality.
ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥
ਤੂੰ ਗੁਰੂ ਦੀ ਸਰਨ ਪੈ ਕੇ ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ; (ਇਸ ਤਰ੍ਹਾਂ) ਸੁਖ ਮਾਣੇਂਗਾ ।੧।ਰਹਾਉ।
In the Sanctuary of the Guru, peace is found, meditating on the Naam night and day. ||1||Pause||
ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥
ਸਦਾ-ਥਿਰ ਪਰਮਾਤਮਾ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗ ਸਕਦੀ, (ਉਸ) ਪਰਮਾਤਮਾ ਦਾ ਨਾਮ ਸਿਮਰਿਆਂ (ਸਿਮਰਨ ਵਾਲੇ ਮਨੁੱਖ ਦਾ) ਮਨ (ਭੀ) ਪਵਿਤ੍ਰ ਹੋ ਜਾਂਦਾ ਹ
The truthful ones are not stained by filth. Meditating on the Lord, their minds remain pure.
ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ । (ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ
The Gurmukhs realize the Word of the Shabad; they are immersed in the Ambrosial Nectar of the Lord's Name.
ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥
(ਜਿਸ ਮਨੁੱਖ ਨੇ ਆਪਣੇ ਅੰਦਰ) ਗੁਰੂ ਦਾ ਗਿਆਨ ਚੰਗੀ ਤਰ੍ਹਾਂ ਰੌਸ਼ਨ ਕਰ ਲਿਆ ਹੈ (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ।੨।
The Guru has lit the brilliant light of spiritual wisdom, and the darkness of ignorance has been dispelled. ||2||
ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਮਲੀਨ-ਮਨ ਰਹਿੰਦੇ ਹਨ ਵਿਕਾਰਾਂ ਦੀ ਮੈਲ ਨਾਲ ਲਿਬੜੇ ਰਹਿੰਦੇ ਹਨ, ਉਹਨਾਂ ਦੇ ਅੰਦਰ ਹਉਮੈ ਤੇ ਲਾਲਚ ਦਾ ਰੋਗ ਟਿਕਿਆ ਰਹਿੰਦਾ ਹੈ
The self-willed manmukhs are polluted. They are filled with the pollution of egotism, wickedness and desire.
ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥
ਇਹ ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਉਤਰਦੀ, (ਸ਼ਬਦ ਤੋਂ ਬਿਨਾ) ਆਤਮਕ ਮੌਤ ਸਹੇੜ ਕੇ ਖ਼ੁਆਰ ਹੋ ਹੋ ਕੇ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ
Without the Shabad, this pollution is not washed off; through the cycle of death and rebirth, they waste away in misery.
ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥
ਉਹ ਇਸ ਨਾਸਵੰਤ ਜਗਤ-ਖੇਡ ਵਿਚ ਫਸੇ ਰਹਿੰਦੇ ਹਨ, ਇਸ ਵਿਚੋਂ ਉਹਨਾਂ ਨੂੰ ਨਾਹ ਉਰਲਾ ਬੰਨਾ ਲੱਭਦਾ ਹੈ ਨਾਹ ਪਾਰਲਾ ਬੰਨਾ ।੩।
Engrossed in this transitory drama, they are not at home in either this world or the next. ||3||
ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਮਰਨ ਕਰਦਾ ਹੈ ਉਹ ਸੇਵਾ ਕਰਦਾ ਹੈ ਉਹ ਆਪਣੇ ਆਪ ਨੂੰ ਵਿਕਾਰਾਂ ਵਲੋਂ ਬਚਾਈ ਰੱਖਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦਾ ਹੈ
For the Gurmukh, the love of the Name of the Lord is chanting, deep meditation and self-discipline.
ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥
(ਹੇ ਭਾਈ !) ਗੁਰੂ ਦੀ ਸਰਨ ਪੈ ਕੇ ਸਦਾ ਕਰਤਾਰ ਦੇ ਨਾਮ ਨੂੰ ਸਿਮਰਨਾ ਚਾਹੀਦਾ ਹੈ
The Gurmukh meditates forever on the Name of the One Creator Lord.
ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥
ਹੇ ਨਾਨਕ ! ਪਰਮਾਤਮਾ ਦਾ ਨਾਮ (ਹੀ) ਸਿਮਰਨਾ ਚਾਹੀਦਾ ਹੈ, (ਪਰਮਾਤਮਾ ਦਾ ਨਾਮ) ਸਭ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ
O Nanak, meditate on the Naam, the Name of the Lord, the Support of all beings. ||4||7||40||