ਸਾਧ ਕੈ ਸੰਗਿ ਸਭ ਕੁਲ ਉਧਾਰੈ ॥
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਮਨੱੁਖ ਆਪਣੀਆਂ) ਸਾਰੀਆਂ ਕੁਲਾਂ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
In the Company of the Holy, all one's family is saved.
ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥
ਸੱਜਣਾਂ ਮਿੱਤ੍ਰਾਂ ਤੇ ਪਰਵਾਰ ਨੂੰ ਤਾਰ ਲੈਂਦਾ ਹੈ ।
In the Company of the Holy, one's friends, acquaintances and relatives are redeemed.
ਸਾਧੂ ਕੈ ਸੰਗਿ ਸੋ ਧਨੁ ਪਾਵੈ ॥
ਸੰਤਾਂ ਦੀ ਸੰਗਤਿ ਵਿਚ ਮਨੁੱਖ ਨੂੰ ਉਹ ਧਨ ਲੱਭ ਪੈਂਦਾ ਹੈ,
In the Company of the Holy, that wealth is obtained.
ਜਿਸੁ ਧਨ ਤੇ ਸਭੁ ਕੋ ਵਰਸਾਵੈ ॥
ਜਿਸ ਧਨ ਦੇ ਮਿਲਣ ਨਾਲ ਹਰੇਕ ਮਨੁੱਖ ਨਾਮਣੇ ਵਾਲਾ ਹੋ ਜਾਂਦਾ ਹੈ ।
Everyone benefits from that wealth.
ਸਾਧਸੰਗਿ ਧਰਮ ਰਾਇ ਕਰੇ ਸੇਵਾ ॥
ਸਾਧੂ ਜਨਾਂ ਦੀ ਸੰਗਤਿ ਵਿਚ ਰਿਹਾਂ ਧਰਮਰਾਜ (ਭੀ) ਸੇਵਾ ਕਰਦਾ ਹੈ
In the Company of the Holy, the Lord of Dharma serves.
ਸਾਧ ਕੈ ਸੰਗਿ ਸੋਭਾ ਸੁਰਦੇਵਾ ॥
(ਦੇਵਤੇ ਭੀ) ਸੋਭਾ ਕਰਦੇ ਹਨ ।
In the Company of the Holy, the divine, angelic beings sing God's Praises.
ਸਾਧੂ ਕੈ ਸੰਗਿ ਪਾਪ ਪਲਾਇਨ ॥
ਗੁਰਮੁਖਾਂ ਦੀ ਸੰਗਤਿ ਵਿਚ ਪਾਪ ਦੂਰ ਹੋ ਜਾਂਦੇ ਹਨ,
In the Company of the Holy, one's sins fly away.
ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥
ਪ੍ਰਭੂ ਦੇ ਅਮਰ ਕਰਨ ਵਾਲੇ ਗੁਣ (ਮਨੁੱਖ) ਗਾਉਂਦੇ ਹਨ ।
In the Company of the Holy, one sings the Ambrosial Glories.
ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥
ਸੰਤਾਂ ਦੀ ਸੰਗਤਿ ਵਿਚ ਰਹਿ ਕੇ ਸਭ ਥਾਈਂ ਪਹੁੰਚ ਹੋ ਜਾਂਦੀ ਹੈ (ਭਾਵ, ਉੱਚੀ ਆਤਮਕ ਸਮਰੱਥਾ ਆ ਜਾਂਦੀ ਹੈ);
In the Company of the Holy, all places are within reach.
ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥
ਹੇ ਨਾਨਕ! ਸਾਧੂ ਦੀ ਸੰਗਤਿ ਵਿਚ ਮਨੁੱਖਾ ਜਨਮ ਦਾ ਫਲ ਮਿਲ ਜਾਂਦਾ ਹੈ ।
O Nanak, in the Company of the Holy, one's life becomes fruitful. ||5||