ਸਾਧ ਕੀ ਮਹਿਮਾ ਬੇਦ ਨ ਜਾਨਹਿ ॥
ਸਾਧ ਦੀ ਵਡਿਆਈ ਵੇਦ (ਭੀ) ਨਹੀਂ ਜਾਣਦੇ,
The glory of the Holy people is not known to the Vedas.
ਜੇਤਾ ਸੁਨਹਿ ਤੇਤਾ ਬਖਿਆਨਹਿ ॥
ਉਹ ਤਾਂ ਜਿਤਨਾ ਸੁਣਦੇ ਹਨ, ਉਤਨਾ ਹੀ ਬਿਆਨ ਕਰਦੇ ਹਨ (ਪਰ ਸਾਧ ਦੀ ਮਹਿਮਾ ਬਿਆਨ ਤੋਂ ਪਰੇ ਹੈ) ।
They can describe only what they have heard.
ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥
ਸਾਧ ਦੀ ਸਮਾਨਤਾ ਤਿੰਨਾਂ ਗੁਣਾਂ ਤੋਂ ਪਰੇ ਹੈ ।
The greatness of the Holy people is beyond the three qualities.
ਸਾਧ ਕੀ ਉਪਮਾ ਰਹੀ ਭਰਪੂਰਿ ॥
ਸਾਧ ਦੀ ਸਮਾਨਤਾ ਉਸ ਪ੍ਰਭੂ ਨਾਲ ਹੀ ਹੋ ਸਕਦੀ ਹੈ ਜੋ ਸਾਰੇ ਵਿਆਪਕ ਹੈ ।
The greatness of the Holy people is all-pervading.
ਸਾਧ ਕੀ ਸੋਭਾ ਕਾ ਨਾਹੀ ਅੰਤ ॥
ਸਾਧੂ ਦੀ ਸੋਭਾ ਦਾ ਅੰਦਾਜ਼ਾ ਨਹੀਂ ਲੱਗ ਸਕਦਾ,
The glory of the Holy people has no limit.
ਸਾਧ ਕੀ ਸੋਭਾ ਸਦਾ ਬੇਅੰਤ ॥
ਸਦਾ (ਇਸ ਨੂੰ) ਬੇਅੰਤ ਹੀ (ਕਿਹਾ ਜਾ ਸਕਦਾ) ਹੈ ।
The glory of the Holy people is infinite and eternal.
ਸਾਧ ਕੀ ਸੋਭਾ ਊਚ ਤੇ ਊਚੀ ॥
ਸਾਧੂ ਦੀ ਸੋਭਾ ਹੋਰ ਸਭ ਦੀ ਸੋਭਾ ਤੋਂ ਬਹੁਤ ਉੱਚੀ ਹੈ ।
The glory of the Holy people is the highest of the high.
ਸਾਧ ਕੀ ਸੋਭਾ ਮੂਚ ਤੇ ਮੂਚੀ ॥
ਸਾਧੂ ਦੀ ਸੋਭਾ ਬਹੁਤ ਵੱਡੀ ਹੈ ।
The glory of the Holy people is the greatest of the great.
ਸਾਧ ਕੀ ਸੋਭਾ ਸਾਧ ਬਨਿ ਆਈ ॥
ਸਾਧੂ ਦੀ ਸੋਭਾ ਸਾਧੂ ਨੂੰ ਹੀ ਫਬਦੀ ਹੈ ।
The glory of the Holy people is theirs alone;
ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥
ਹੇ ਨਾਨਕ! (ਆਖ—) ਹੇ ਭਾਈ! ਸਾਧੂ ਤੇ ਪ੍ਰਭੂ ਵਿਚ (ਕੋਈ) ਫ਼ਰਕ ਨਹੀਂ ਹੈ ।੮।੭।
O Nanak, there is no difference between the Holy people and God. ||8||7||