ਅਸਟਪਦੀ ॥
Ashtapadee:
ਬ੍ਰਹਮ ਗਿਆਨੀ ਸਦਾ ਨਿਰਲੇਪ ॥
ਬ੍ਰਹਮਗਿਆਨੀ (ਮਨੁੱਖ ਵਿਕਾਰਾਂ ਵਲੋਂ) ਸਦਾ-ਬੇਦਾਗ਼ (ਰਹਿੰਦੇ ਹਨ)
The God-conscious being is always unattached,
ਜੈਸੇ ਜਲ ਮਹਿ ਕਮਲ ਅਲੇਪ ॥
ਜਿਵੇਂ ਪਾਣੀ ਵਿਚ (ਉੱਗੇ ਹੋਏ) ਕਉਲ ਫੁੱਲ (ਚਿੱਕੜ ਤੋਂ) ਸਾਫ਼ ਹੁੰਦੇ ਹਨ ।
as the lotus in the water remains detached.
ਬ੍ਰਹਮ ਗਿਆਨੀ ਸਦਾ ਨਿਰਦੋਖ ॥
ਬ੍ਰਹਮਗਿਆਨੀ (ਮਨੁੱਖ) (ਸਾਰੇ ਪਾਪਾਂ ਨੂੰ ਸਾੜ ਦੇਂਦੇ ਹਨ) ਪਾਪਾਂ ਤੋਂ ਬਚੇ ਰਹਿੰਦੇ ਹਨ ।
The God-conscious being is always unstained,
ਜੈਸੇ ਸੂਰੁ ਸਰਬ ਕਉ ਸੋਖ ॥
ਜਿਵੇਂ ਸੂਰਜ ਸਾਰੇ (ਰਸਾਂ) ਨੂੰ ਸੁਕਾ ਦੇਂਦਾ ਹੈ ।
like the sun, which gives its comfort and warmth to all.
ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥
ਬ੍ਰਹਮਗਿਆਨੀ ਦੇ ਅੰਦਰ (ਸਭ ਵਲ) ਇਕੋ ਜਿਹੀ ਨਜ਼ਰ (ਨਾਲ ਤੱਕਣ ਦਾ ਸੁਭਾਉ ਹੁੰਦਾ) ਹੈ ।
The God-conscious being looks upon all alike,
ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥
ਜਿਵੇਂ ਹਵਾ ਰਾਜੇ ਤੇ ਕੰਗਾਲ ਨੂੰ ਇਕੋ ਜਿਹੀ ਲੱਗਦੀ ਹੈ ।
like the wind, which blows equally upon the king and the poor beggar.
ਬ੍ਰਹਮ ਗਿਆਨੀ ਕੈ ਧੀਰਜੁ ਏਕ ॥
(ਕੋਈ ਭਲਾ ਕਹੇ ਭਾਵੇਂ ਬੁਰਾ, ਪਰ) ਬ੍ਰਹਮਗਿਆਨੀ ਮਨੁੱਖਾਂ ਦੇ ਅੰਦਰ ਇਕ-ਤਾਰ ਹੌਸਲਾ (ਕਾਇਮ ਰਹਿੰਦਾ) ਹੈ,
The God-conscious being has a steady patience,
ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥
ਜਿਵੇਂ ਧਰਤੀ ਨੂੰ ਕੋਈ ਤਾਂ ਖੋਤਰਦਾ ਹੈ, ਤੇ ਕੋਈ ਚੰਦਨ ਦੇ ਲੇਪਣ ਕਰਦਾ ਹੈ (ਪਰ ਧਰਤੀ ਨੂੰ ਪਰਵਾਹ ਨਹੀਂ) ।
like the earth, which is dug up by one, and anointed with sandal paste by another.
ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥
ਬ੍ਰਹਮਗਿਆਨੀ ਮਨੁੱਖਾਂ ਦਾ (ਭੀ) ਇਹੀ ਗੁਣ ਹੈ ।
This is the quality of the God-conscious being:
ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥
ਹੇ ਨਾਨਕ! ਜਿਵੇਂ ਅੱਗ ਦਾ ਕੁਦਰਤੀ ਸੁਭਾਉ ਹੈ (ਹਰੇਕ ਚੀਜ਼ ਦੀ ਮੈਲ ਸਾੜ ਦੇਣੀ) ।੧।
O Nanak, his inherent nature is like a warming fire. ||1||