ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥
ਬ੍ਰਹਮਗਿਆਨੀ ਮਨੁੱਖ (ਵਿਕਾਰਾਂ ਦੀ ਮੈਲ ਤੋਂ ਸਦਾ ਬਚਿਆ ਰਹਿ ਕੇ) ਮਹਾ ਨਿਰਮਲ ਹੈ ।
The God-conscious being is the purest of the pure;
ਜੈਸੇ ਮੈਲੁ ਨ ਲਾਗੈ ਜਲਾ ॥
ਜਿਵੇਂ ਪਾਣੀ ਨੂੰ ਕਦੇ ਮੈਲ ਨਹੀਂ ਰਹਿ ਸਕਦੀ (ਬੁਖ਼ਾਰਾਤ ਆਦਿਕ ਬਣ ਕੇ ਮੁੜ ਸਾਫ਼ ਦਾ ਸਾਫ਼, ਤਿਵੇਂ ਹੀ)
filth does not stick to water.
ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥
ਬ੍ਰਹਮਗਿਆਨੀ ਦੇ ਮਨ ਵਿਚ (ਇਹ) ਚਾਨਣ ਹੋ ਜਾਂਦਾ ਹੈ (ਕਿ ਪ੍ਰਭੂ ਹਰ ਥਾਂ ਮੌਜੂਦ ਹੈ) ।
The God-conscious being's mind is enlightened,
ਜੈਸੇ ਧਰ ਊਪਰਿ ਆਕਾਸੁ ॥
ਜਿਵੇਂ ਧਰਤੀ ਉਤੇ ਆਕਾਸ਼ (ਸਭ ਥਾਂ ਵਿਆਪਕ ਹੈ,
like the sky above the earth.
ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥
ਬ੍ਰਹਮਗਿਆਨੀ ਨੂੰ ਸੱਜਣ ਤੇ ਵੈਰੀ ਇਕੋ ਜਿਹਾ ਹੈ ।
To the God-conscious being, friend and foe are the same.
ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥
(ਕਿਉਂਕ) ਉਸ ਦੇ ਅੰਦਰ ਅਹੰਕਾਰ ਨਹੀਂ ਹੈ (ਕਿਸੇ ਦੇ ਚੰਗੇ ਮੰਦੇ ਸਲੂਕ ਦਾ ਹਰਖ ਸੋਗ ਨਹੀਂ) ।
The God-conscious being has no egotistical pride.
ਬ੍ਰਹਮ ਗਿਆਨੀ ਊਚ ਤੇ ਊਚਾ ॥
ਬ੍ਰਹਮਗਿਆਨੀ (ਆਤਮਕ ਅਵਸਥਾ ਵਿਚ) ਸਭ ਤੋਂ ਉੱਚਾ ਹੈ,
The God-conscious being is the highest of the high.
ਮਨਿ ਅਪਨੈ ਹੈ ਸਭ ਤੇ ਨੀਚਾ ॥
(ਪਰ) ਆਪਣੇ ਮਨ ਵਿਚ (ਆਪਣੇ ਆਪ ਨੂੰ) ਸਭ ਤੋਂ ਨੀਵਾਂ (ਜਾਣਦਾ ਹੈ) ।
Within his own mind, he is the most humble of all.
ਬ੍ਰਹਮ ਗਿਆਨੀ ਸੇ ਜਨ ਭਏ ॥
ਉਹੀ ਮਨੁੱਖ ਬ੍ਰਹਮਗਿਆਨੀ ਬਣਦੇ ਹਨ ।
They alone become God-conscious beings,
ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥
ਹੇ ਨਾਨਕ! ਜਿਨ੍ਹਾਂ ਨੂੰ ਪ੍ਰਭੂ ਆਪ ਬਣਾਉਂਦਾ ਹੈ ।੨।
O Nanak, whom God Himself makes so. ||2||