ਬ੍ਰਹਮ ਗਿਆਨੀ ਕੈ ਏਕੈ ਰੰਗ ॥
ਬ੍ਰਹਮਗਿਆਨੀ ਦੇ ਹਿਰਦੇ ਵਿਚ (ਸਦਾ) ਇਕ ਅਕਾਲ ਪੁਰਖ ਦਾ ਪਿਆਰ (ਵੱਸਦਾ ਹੈ),
The God-conscious being loves the One Lord alone.
ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥
ਪ੍ਰਭੂ ਬ੍ਰਹਮਗਿਆਨੀ ਦੇ ਅੰਗ-ਸੰਗ ਰਹਿੰਦਾ ਹੈ ।
The God-conscious being dwells with God.
ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥
ਬ੍ਰਹਮਗਿਆਨੀ ਦੇ ਮਨ ਵਿਚ (ਪ੍ਰਭੂ ਦਾ) ਨਾਮ (ਹੀ) ਟੇਕ ਹੈ ।
The God-conscious being takes the Naam as his Support.
ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥
ਨਾਮ ਹੀ ਉਸ ਦਾ ਪਰਵਾਰ ਹੈ ।
The God-conscious being has the Naam as his Family.
ਬ੍ਰਹਮ ਗਿਆਨੀ ਸਦਾ ਸਦ ਜਾਗਤ ॥
ਬ੍ਰਹਮਗਿਆਨੀ ਸਦਾ (ਵਿਕਾਰਾਂ ਦੇ ਹਮਲੇ ਵਲੋਂ) ਸੁਚੇਤ ਰਹਿੰਦਾ ਹੈ,
The God-conscious being is awake and aware, forever and ever.
ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥
ਮੈਂ ਮੈਂ’ ਕਰਨ ਵਾਲੀ ਮੱਤ ਛੱਡ ਦੇਂਦਾ ਹੈ ।
The God-conscious being renounces his proud ego.
ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥
ਬ੍ਰਹਮਗਿਆਨੀ ਦੇ ਮਨ ਵਿਚ ਉੱਚੇ ਸੁਖ ਦਾ ਮਾਲਕ ਅਕਾਲ ਪੁਰਖ ਵੱਸਦਾ ਹੈ,
In the mind of the God-conscious being, there is supreme bliss.
ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥
ਉਸ ਦੇ ਹਿਰਦੇ-ਰੂਪ ਘਰ ਵਿਚ ਸਦਾ ਖ਼ੁਸ਼ੀ ਖਿੜਾਓ ਹੈ ।
In the home of the God-conscious being, there is everlasting bliss.
ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥
ਬ੍ਰਹਮਗਿਆਨੀ (ਮਨੁੱਖ) ਸੁਖ ਤੇ ਸ਼ਾਂਤੀ ਵਿਚ ਟਿਕਿਆ ਰਹਿੰਦਾ ਹੈ;
The God-conscious being dwells in peaceful ease.
ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥
ਹੇ ਨਾਨਕ! ਬ੍ਰਹਮਗਿਆਨੀ (ਦੀ ਇਸ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ ।੫।
O Nanak, the God-conscious being shall never perish. ||5||