ਸ਼ਬਦ. ੯੪ 
 
ਸ੍ਰੀਰਾਗੁ ਮਹਲਾ ੩ ॥
Siree Raag, Third Mehl:
 
ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਸ ਦੇ ਅੰਦਰ) ਨਾਹ ਪਰਮਾਤਮਾ ਦੀ ਲਗਨ ਪੈਦਾ ਹੁੰਦੀ ਹੈ ਨਾਹ ਮਾਇਆ ਵਲੋਂ ਉਪਰਾਮਤਾ
The self-willed manmukhs are engrossed in emotional attachment; they are not balanced or detached.
 
ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥
ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਇਸ ਵਾਸਤੇ ਉਸ ਨੂੰ) ਸਦਾ ਦੁੱਖ (ਘੇਰੀ ਰੱਖਦਾ) ਹੈ, ਪਰਮਾਤਮਾ ਦੀ ਦਰਗਾਹ ਵਿਚ ਭੀ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ
They do not comprehend the Word of the Shabad. They suffer in pain forever, and lose their honor in the Court of the Lord.
 
ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥
ਪਰ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਹਉਮੈ ਦੂਰ ਹੋ ਜਾਂਦੀ ਹੈ, ਨਾਮ ਵਿਚ ਰੰਗੇ ਜਾਈਦਾ ਹੈ, ਤੇ ਸੁਖ ਪ੍ਰਾਪਤ ਹੁੰਦਾ ਹੈ ।੧।
The Gurmukhs shed their ego; attuned to the Naam, they find peace. ||1||
 
ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥
ਹੇ ਮੇਰੇ ਮਨ ! (ਤੇਰੇ ਅੰਦਰ ਤਾਂ) ਦਿਨ ਰਾਤ ਸਦਾ (ਮਾਇਆ ਦੀ) ਆਸ ਭਰੀ ਰਹਿੰਦੀ ਹੈ
O my mind, day and night, you are always full of wishful hopes.
 
ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥
(ਹੇ ਮਨ !) ਸਤਿਗੁਰੂ ਦੀ ਦੱਸੀ ਸੇਵਾ ਕਰ (ਤਦੋਂ ਹੀ ਮਾਇਆ ਦਾ) ਮੋਹ ਚੰਗੀ ਤਰ੍ਹਾਂ ਸੜ ਸਕਦਾ ਹੈ (ਤਦੋਂ ਹੀ) ਗ੍ਰਿਹਸਤ ਵਿਚ ਰਹਿੰਦਿਆਂ ਹੀ (ਮਾਇਆ ਤੋਂ) ਉਪਰਾਮ ਹੋ ਸਕੀਦਾ ਹੈ ।੧।
Serve the True Guru, and your emotional attachment shall be totally burnt away; remain detached within the home of your heart. ||1||Pause||
 
ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਗੁਰੂ ਦੇ ਦੱਸੇ) ਕਰਮ ਕਰਦਾ ਹੈ ਤੇ (ਅੰਦਰੋਂ) ਖਿੜਿਆ ਰਹਿੰਦਾ ਹੈ (ਕਿਉਂਕਿ ਉਸ ਦੇ ਅੰਦਰ) ਪਰਮਾਤਮਾ ਦਾ ਪ੍ਰੇਮ ਹੈ ਤੇ ਆਤਮਕ ਸੁਖ ਹੈ
The Gurmukhs do good deeds and blossom forth; balanced and detached in the Lord, they are in ecstasy.
 
ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥
ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਹੈ, (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਉਹ ਬੇ-ਫ਼ਿਕਰ ਰਹਿੰਦਾ ਹੈ
Night and day, they perform devotional worship, day and night; subduing their ego, they are carefree.
 
ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥
ਵੱਡੀ ਕਿਸਮਤ ਨਾਲ ਉਸ ਨੂੰ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ ਜਿਥੇ ਉਸ ਨੂੰ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ, ਤੇ ਉਹ ਆਤਮਕ ਅਡੋਲਤਾ ਵਿਚ (ਟਿਕਿਆ ਹੋਇਆ) ਸੁਖ ਮਾਣਦਾ ਹੈ ।੨।
By great good fortune, I found the Sat Sangat, the True Congregation; I have found the Lord, with intuitive ease and ecstasy. ||2||
 
ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥
ਉਹ ਮਨੁੱਖ (ਅਸਲ) ਸਾਧੂ ਹੈ ਉਹੀ ਬੈਰਾਗੀ ਹੈ ਜੇਹੜਾ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਵਸਾਂਦਾ ਹੈ
That person is a Holy Saadhu, and a renouncer of the world, whose heart is filled with the Naam.
 
ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥
ਉਸ ਦੇ ਅੰਦਰ ਵਿਕਾਰਾਂ ਦੀ ਕਾਲਖ ਕਦੇ ਭੀ ਅਸਰ ਨਹੀਂ ਕਰਦੀ, ਉਹ ਆਪਣੇ ਅੰਦਰੋਂ ਆਪਾ-ਭਾਵ ਗਵਾਈ ਰੱਖਦਾ ਹੈ
His inner being is not touched by anger or dark energies at all; he has lost his selfishness and conceit.
 
ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥
ਸਤਿਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ (ਉਸਦੇ ਅੰਦਰ ਹੀ) ਵਿਖਾ ਦਿੱਤਾ ਹੁੰਦਾ ਹੈ, ਤੇ ਉਹ ਨਾਮ-ਰਸ ਰੱਜ ਕੇ ਪੀਂਦਾ ਹੈ ।੩।
The True Guru has revealed to him the Treasure of the Naam, the Name of the Lord; he drinks in the Sublime Essence of the Lord, and is satisfied. ||3||
 
ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥
ਪਰਮਾਤਮਾ ਨੂੰ ਜਿਸ ਕਿਸੇ ਨੇ ਲੱਭਾ ਹੈ ਸਾਧ ਸੰਗਤਿ ਵਿਚ ਹੀ ਵੱਡੀ ਕਿਸਮਤ ਨਾਲ ਪ੍ਰਭੂ-ਪ੍ਰੇਮ ਵਿਚ ਜੁੜ ਕੇ ਲੱਭਾ ਹੈ
Whoever has found it, has done so in the Saadh Sangat, the Company of the Holy. Through perfect good fortune, such balanced detachment is attained.
 
ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਬਾਹਰ ਜੰਗਲਾਂ ਅਦਿਕ ਵਿਚ) ਤੁਰੇ ਫਿਰਦੇ ਹਨ, ਉਹ ਸਤਿਗੁਰੂ (ਦੀ ਵਡਿਆਈ) ਨੂੰ ਨਹੀਂ ਸਮਝਦੇ, ਉਹਨਾਂ ਦੇ ਅੰਦਰ ਹਉਮੈ (ਦੀ ਮੈਲ) ਲੱਗੀ ਰਹਿੰਦੀ ਹੈ ।
The self-willed manmukhs wander around lost, but they do not know the True Guru. They are inwardly attached to egotism.
 
ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥
ਹੇ ਨਾਨਕ ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਗਏ ਹਨ ਉਹ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ (ਪਰ ਪਾਹ ਤੋਂ ਬਿਨਾ ਪੱਕਾ ਰੰਗ ਨਹੀਂ ਚੜ੍ਹਦਾ, ਤੇ ਨਾਮ-ਰੰਗ ਵਿਚ ਰੰਗੇ ਜਾਣ ਵਾਸਤੇ ਪ੍ਰਭੂ ਦੇ) ਡਰ-ਅਦਬ ਤੋਂ ਬਿਨਾ ਪਾਹ ਨਹੀਂ ਮਿਲ ਸਕਦੀ ।੪।੮।੪੧।
O Nanak, those who are attuned to the Shabad are dyed in the Color of the Lord's Name. Without the Fear of God, how can they retain this Color? ||4||8||41||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by