ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥
ਬ੍ਰਹਮਗਿਆਨੀ (ਦੇ ਗੁਣਾਂ) ਦਾ ਮੱੁਲ ਨਹੀਂ ਪੈ ਸਕਦਾ,
The God-conscious being cannot be appraised.
ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥
ਸਾਰੇ ਹੀ (ਗੁਣ) ਬ੍ਰਹਮਗਿਆਨੀ ਦੇ ਅੰਦਰ ਹਨ ।
The God-conscious being has all within his mind.
ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥
ਕੇਹੜਾ ਮਨੁੱਖ ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਭੇਤ ਪਾ ਸਕਦਾ ਹੈ?
Who can know the mystery of the God-conscious being?
ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥
ਬ੍ਰਹਮਗਿਆਨੀ ਦੇ ਅੱਗੇ ਸਦਾ ਨਿਊਣਾ ਹੀ (ਫੱਬਦਾ) ਹੈ ।
Forever bow to the God-conscious being.
ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਯਰੁ ॥
ਬ੍ਰਹਮਗਿਆਨੀ (ਦੀ ਮਹਿਮਾ) ਦਾ ਅੱਧਾ ਅੱਖਰ ਭੀ ਨਹੀਂ ਕਿਹਾ ਜਾ ਸਕਦਾ;
The God-conscious being cannot be described in words.
ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥
ਬ੍ਰਹਮਗਿਆਨੀ ਸਾਰੇ (ਜੀਵਾਂ) ਦਾ ਪੂਜ੍ਯ ਹੈ ।
The God-conscious being is the Lord and Master of all.
ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥
ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਅੰਦਾਜ਼ਾ ਕੌਣ ਲਾ ਸਕਦਾ ਹੈ?
Who can describe the limits of the God-conscious being?
ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥
ਉਸ ਦੀ ਹਾਲਤ (ਉਸ ਵਰਗਾ) ਬ੍ਰਹਮਗਿਆਨੀ ਹੀ ਜਾਣਦਾ ਹੈ ।
Only the God-conscious being can know the state of the God-conscious being.
ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥
ਬ੍ਰਹਮਗਿਆਨੀ (ਦੇ ਗੁਣਾਂ ਦੇ ਸਮੁੰਦਰ) ਦਾ ਕੋਈ ਹੱਦ ਬੰਨਾ ਨਹੀਂ;
The God-conscious being has no end or limitation.
ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥
ਹੇ ਨਾਨਕ! ਸਦਾ ਬ੍ਰਹਮਗਿਆਨੀ ਦੇ ਚਰਨਾਂ ਤੇ ਪਿਆ ਰਹੁ ।੭।
O Nanak, to the God-conscious being, bow forever in reverence. ||7||