ਅਸਟਪਦੀ ॥
Ashtapadee:
ਮਿਥਿਆ ਨਾਹੀ ਰਸਨਾ ਪਰਸ ॥
ਜੋ ਮਨੁੱਖ ਜੀਭ ਨਾਲ ਝੂਠ ਨੂੰ ਛੋਹਣ ਨਹੀਂ ਦੇਂਦਾ,
One whose tongue does not touch falsehood;
ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥
ਮਨ ਵਿਚ ਅਕਾਲ ਪੁਰਖ ਦੇ ਦੀਦਾਰ ਦੀ ਤਾਂਘ ਰੱਖਦਾ ਹੈ;
whose mind is filled with love for the Blessed Vision of the Pure Lord,
ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥
ਜੋ ਪਰਾਈ ਇਸਤ੍ਰੀ ਦੇ ਹੁਸਨ ਨੂੰ ਆਪਣੀਆਂ ਅੱਖਾਂ ਨਾਲ ਨਹੀਂ ਤੱਕਦਾ,
whose eyes do not gaze upon the beauty of others' wives,
ਸਾਧ ਕੀ ਟਹਲ ਸੰਤਸੰਗਿ ਹੇਤ ॥
ਭਲੇ ਮਨੁੱਖਾਂ ਦੀ ਟਹਲ (ਕਰਦਾ ਹੈ) ਤੇ ਸੰਤ ਜਨਾਂ ਦੀ ਸੰਗਤਿ ਵਿਚ ਪ੍ਰੀਤ (ਰੱਖਦਾ ਹੈ);
who serves the Holy and loves the Saints' Congregation,
ਕਰਨ ਨ ਸੁਨੈ ਕਾਹੂ ਕੀ ਨਿੰਦਾ ॥
ਜੋ ਕੰਨਾਂ ਨਾਲ ਕਿਸੇ ਦੀ ਭੀ ਨਿੰਦਿਆ ਨਹੀਂ ਸੁਣਦਾ,
whose ears do not listen to slander against anyone,
ਸਭ ਤੇ ਜਾਨੈ ਆਪਸ ਕਉ ਮੰਦਾ ॥
ਸਾਰਿਆਂ ਨਾਲੋਂ ਆਪਣੇ ਆਪ ਨੂੰ ਮਾੜਾ ਸਮਝਦਾ ਹੈ;
who deems himself to be the worst of all,
ਗੁਰ ਪ੍ਰਸਾਦਿ ਬਿਖਿਆ ਪਰਹਰੈ ॥
ਜੋ ਗੁਰੂ ਦੀ ਮੇਹਰ ਦਾ ਸਦਕਾ ਮਾਇਆ (ਦਾ ਪ੍ਰਭਾਵ) ਪਰੇ ਹਟਾ ਦੇਂਦਾ ਹੈ,
who, by Guru's Grace, renounces corruption,
ਮਨ ਕੀ ਬਾਸਨਾ ਮਨ ਤੇ ਟਰੈ ॥
ਤੇ ਜਿਸ ਦੇ ਮਨ ਦੀ ਵਾਸਨਾ ਮਨ ਤੋਂ ਟਲ ਜਾਂਦੀ ਹੈ;
who banishes the mind's evil desires from his mind,
ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥
ਜੋ ਆਪਣੇ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਰੱਖ ਕੇ ਕਾਮਾਦਿਕ ਪੰਜੇ ਹੀ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ,
who conquers his sexual instincts and is free of the five sinful passions
ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥
ਹੇ ਨਾਨਕ! ਕਰੋੜਾਂ ਵਿਚੋਂ ਕੋਈ ਇਹੋ ਜਿਹਾ ਵਿਰਲਾ ਬੰਦਾ “ਅਪਰਸ” (ਕਿਹਾ ਜਾ ਸਕਦਾ ਹੈ) ।੧।
- O Nanak, among millions, there is scarcely one such 'touch-nothing Saint'. ||1||