ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥
ਜਿਸ ਉਤੇ ਪ੍ਰਭੂ ਆਪ ਤੁ੍ਰਠਦਾ ਹੈ, ਉਹ ਹੈ ਅਸਲੀ ਵੈਸ਼ਨੋ ।
The true Vaishnaav, the devotee of Vishnu, is the one with whom God is thoroughly pleased.
ਬਿਸਨ ਕੀ ਮਾਇਆ ਤੇ ਹੋਇ ਭਿੰਨ ॥
ਜੋ ਮਨੁੱਖ ਪ੍ਰਭੂ ਦੀ ਮਾਇਆ ਦੇ ਅਸਰ ਤੋਂ ਬੇ-ਦਾਗ਼ ਹੈ,
He dwells apart from Maya.
ਕਰਮ ਕਰਤ ਹੋਵੈ ਨਿਹਕਰਮ ॥
ਜੋ (ਧਰਮ ਦੇ) ਕੰਮ ਕਰਦਾ ਹੋਇਆ ਇਹਨਾਂ ਕੰਮਾਂ ਦੇ ਫਲ ਦੀ ਇੱਛਾ ਨਹੀਂ ਰੱਖਦਾ ।
Performing good deeds, he does not seek rewards.
ਤਿਸੁ ਬੈਸਨੋ ਕਾ ਨਿਰਮਲ ਧਰਮ ॥
ਉਸ ਵੈਸ਼ਨੋ ਦਾ ਧਰਮ (ਭੀ) ਪਵਿਤ੍ਰ ਹੈ ।
Spotlessly pure is the religion of such a Vaishnaav;
ਕਾਹੂ ਫਲ ਕੀ ਇਛਾ ਨਹੀ ਬਾਛੈ ॥
ਤੇ ਕਿਸੇ ਭੀ ਫਲ ਦੀ ਖ਼ਾਹਸ਼ ਨਹੀਂ ਕਰਦਾ;
he has no desire for the fruits of his labors.
ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥
ਜੋ ਮਨੁੱਖ ਨਿਰਾ ਭਗਤੀ ਤੇ ਕੀਰਤਨ ਵਿਚ ਮਸਤ ਰਹਿੰਦਾ ਹੈ,
He is absorbed in devotional worship and the singing of Kirtan, the songs of the Lord's Glory.
ਮਨ ਤਨ ਅੰਤਰਿ ਸਿਮਰਨ ਗੋਪਾਲ ॥
ਜਿਸ ਦੇ ਮਨ ਤਨ ਵਿਚ ਪ੍ਰਭੂ ਦਾ ਸਿਮਰਨ ਵੱਸ ਰਿਹਾ ਹੈ,
Within his mind and body, he meditates in remembrance on the Lord of the Universe.
ਸਭ ਊਪਰਿ ਹੋਵਤ ਕਿਰਪਾਲ ॥
ਜੋ ਸਭ ਜੀਵਾਂ ਉਤੇ ਦਇਆ ਕਰਦਾ ਹੈ,
He is kind to all creatures.
ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥
ਜੋ ਆਪ (ਪ੍ਰਭੂ ਦੇ ਨਾਮ ਨੂੰ) ਆਪਣੇ ਮਨ ਵਿਚ ਟਿਕਾਉਂਦਾ ਹੈ ਤੇ ਹੋਰਨਾਂ ਨੂੰ ਨਾਮ ਜਪਾਉਂਦਾ ਹੈ,
He holds fast to the Naam, and inspires others to chant it.
ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥
ਹੇ ਨਾਨਕ! ਉਹ ਵੈਸ਼ਨੋ ਉੱਚਾ ਦਰਜਾ ਹਾਸਲ ਕਰਦਾ ਹੈ ।੨।
O Nanak, such a Vaishnaav obtains the supreme status. ||2||