ਭਗਉਤੀ ਭਗਵੰਤ ਭਗਤਿ ਕਾ ਰੰਗੁ ॥
ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ ।
The true Bhagaautee, the devotee of Adi Shakti, loves the devotional worship of God.
ਸਗਲ ਤਿਆਗੈ ਦੁਸਟ ਕਾ ਸੰਗੁ ॥
ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ;
He forsakes the company of all wicked people.
ਮਨ ਤੇ ਬਿਨਸੈ ਸਗਲਾ ਭਰਮੁ ॥
ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ,
All doubts are removed from his mind.
ਕਰਿ ਪੂਜੈ ਸਗਲ ਪਾਰਬ੍ਰਹਮੁ ॥
ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ ।
He performs devotional service to the Supreme Lord God in all.
ਸਾਧਸੰਗਿ ਪਾਪਾ ਮਲੁ ਖੋਵੈ ॥
ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ ।
In the Company of the Holy, the filth of sin is washed away.
ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥
ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ,
The wisdom of such a Bhagaautee becomes supreme.
ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥
ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ,
He constantly performs the service of the Supreme Lord God.
ਮਨੁ ਤਨੁ ਅਰਪੈ ਬਿਸਨ ਪਰੀਤਿ ॥
ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ;
He dedicates his mind and body to the Love of God.
ਹਰਿ ਕੇ ਚਰਨ ਹਿਰਦੈ ਬਸਾਵੈ ॥
ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ ।
The Lotus Feet of the Lord abide in his heart.
ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥
ਹੇ ਨਾਨਕ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ ।੩।
O Nanak, such a Bhagaautee attains the Lord God. ||3||