ਸੋ ਪੰਡਿਤੁ ਜੋ ਮਨੁ ਪਰਬੋਧੈ ॥
(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ,
He is a true Pandit, a religious scholar, who instructs his own mind.
ਰਾਮ ਨਾਮੁ ਆਤਮ ਮਹਿ ਸੋਧੈ ॥
ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ ।
He searches for the Lord's Name within his own soul.
ਰਾਮ ਨਾਮ ਸਾਰੁ ਰਸੁ ਪੀਵੈ ॥
ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ ।
He drinks in the Exquisite Nectar of the Lord's Name.
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
ਉਸ ਪੰਡਿਤ ਦੇ ਉਪਦੇਸ਼ ਨਾਲ (ਸਾਰਾ) ਸੰਸਾਰ ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ,
By that Pandit's teachings, the world lives.
ਹਰਿ ਕੀ ਕਥਾ ਹਿਰਦੈ ਬਸਾਵੈ ॥
ਜੋ ਅਕਾਲ ਪੁਰਖ (ਦੀ ਸਿਫ਼ਤਿ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ ।
He implants the Sermon of the Lord in his heart.
ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥
ਉਹ ਪੰਡਿਤ ਮੁੜ ਜਨਮ (ਮਰਨ) ਵਿਚ ਨਹੀਂ ਆਉਂਦਾ,
Such a Pandit is not cast into the womb of reincarnation again.
ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥
ਜੋ ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਸਭ ਧਰਮ-ਪੁਸਤਕਾਂ) ਦਾ ਮੁੱਢ (ਪ੍ਰਭੂ ਨੂੰ) ਸਮਝਦਾ ਹੈ,
He understands the fundamental essence of the Vedas, the Puraanas and the Simritees.
ਸੂਖਮ ਮਹਿ ਜਾਨੈ ਅਸਥੂਲੁ ॥
ਜੋ ਇਹ ਜਾਣਦਾ ਹੈ ਕਿ ਇਹ ਸਾਰਾ ਦਿੱਸਦਾ ਜਗਤ ਅਦ੍ਰਿਸ਼ਟ ਪ੍ਰਭੂ ਦੇ ਹੀ ਆਸਰੇ ਹੈ;
In the unmanifest, he sees the manifest world to exist.
ਚਹੁ ਵਰਨਾ ਕਉ ਦੇ ਉਪਦੇਸੁ ॥
ਜੋ (ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ,
He gives instruction to people of all castes and social classes.
ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥
ਹੇ ਨਾਨਕ! (ਆਖ) ਉਸ ਪੰਡਿਤ ਅੱਗੇ ਅਸੀ ਸਦਾ ਸਿਰ ਨਿਵਾਉਂਦੇ ਹਾਂ ।੪।
O Nanak, to such a Pandit, I bow in salutation forever. ||4||