ਬੀਜ ਮੰਤ੍ਰੁ ਸਰਬ ਕੋ ਗਿਆਨੁ ॥
ਨਾਮ (ਹੋਰ ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ (ਦਾਤਾ) ਹੈ ।
The Beej Mantra, the Seed Mantra, is spiritual wisdom for everyone.
ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ (ਪ੍ਰਭੂ ਦਾ) ਨਾਮ ਜਪ (ਕੇ ਵੇਖ ਲਏ),
Anyone, from any class, may chant the Naam.
ਜੋ ਜੋ ਜਪੈ ਤਿਸ ਕੀ ਗਤਿ ਹੋਇ ॥
ਜੋ ਜੋ ਮਨੁੱਖ ਨਾਮ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ,
Whoever chants it, is emancipated.
ਸਾਧਸੰਗਿ ਪਾਵੈ ਜਨੁ ਕੋਇ ॥
(ਪਰ) ਕੋਈ ਵਿਰਲਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) (ਇਸ ਨੂੰ) ਹਾਸਲ ਕਰਦਾ ਹੈ ।
And yet, rare are those who attain it, in the Company of the Holy.
ਕਰਿ ਕਿਰਪਾ ਅੰਤਰਿ ਉਰ ਧਾਰੈ ॥
(ਜੇ ਪ੍ਰਭੂ) ਮੇਹਰ ਕਰ ਕੇ (ਉਸ ਦੇ) ਹਿਰਦੇ ਵਿਚ (ਨਾਮ) ਟਿਕਾ ਦੇਵੇ ।
By His Grace, He enshrines it within.
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
ਪਸ਼ੂ, ਚੰਦਰੀ ਰੂਹ, ਮੂਰਖ, ਪੱਥਰ (-ਦਿਲ) (ਕੋਈ ਭੀ ਹੋਵੇ ਸਭ) ਨੂੰ (ਨਾਮ) ਤਾਰ ਦੇਂਦਾ ਹੈ ।
Even beasts, ghosts and the stone-hearted are saved.
ਸਰਬ ਰੋਗ ਕਾ ਅਉਖਦੁ ਨਾਮੁ ॥
ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ,
The Naam is the panacea, the remedy to cure all ills.
ਕਲਿਆਣ ਰੂਪ ਮੰਗਲ ਗੁਣ ਗਾਮ ॥
ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ ।
Singing the Glory of God is the embodiment of bliss and emancipation.
ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
(ਪਰ ਇਹ ਨਾਮ ਹੋਰ) ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ;
It cannot be obtained by any religious rituals.
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥
ਹੇ ਨਾਨਕ! (ਇਹ ਨਾਮ) ਉਸ ਮਨੁੱਖ ਨੂੰ ਮਿਲਦਾ ਹੈ ਜਿਸ (ਦੇ ਮੱਥੇ ਤੇ) ਧੁਰੋਂ (ਪ੍ਰਭੂ ਦੀ) ਮੇਹਰ ਅਨੁਸਾਰ ਲਿਖਿਆ ਜਾਂਦਾ ਹੈ ।੫।
O Nanak, he alone obtains it, whose karma is so pre-ordained. ||5||