ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥
ਜਿਸ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ,
One whose mind is a home for the Supreme Lord God
ਤਿਸ ਕਾ ਨਾਮੁ ਸਤਿ ਰਾਮਦਾਸੁ ॥
ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) ‘ਰਾਮਦਾਸੁ’ (ਪ੍ਰਭੂ ਦਾ ਸੇਵਕ) ਹੈ;
- his name is truly Ram Das, the Lord's servant.
ਆਤਮ ਰਾਮੁ ਤਿਸੁ ਨਦਰੀ ਆਇਆ ॥
ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ,
He comes to have the Vision of the Lord, the Supreme Soul.
ਦਾਸ ਦਸੰਤਣ ਭਾਇ ਤਿਨਿ ਪਾਇਆ ॥
ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ ।
Deeming himself to be the slave of the Lord's slaves, he obtains it.
ਸਦਾ ਨਿਕਟਿ ਨਿਕਟਿ ਹਰਿ ਜਾਨੁ ॥
ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ,
He knows the Lord to be Ever-present, close at hand.
ਸੋ ਦਾਸੁ ਦਰਗਹ ਪਰਵਾਨੁ ॥
ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ ।
Such a servant is honored in the Court of the Lord.
ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥
ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ,
To His servant, He Himself shows His Mercy.
ਤਿਸੁ ਦਾਸ ਕਉ ਸਭ ਸੋਝੀ ਪਰੈ ॥
ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ ।
Such a servant understands everything.
ਸਗਲ ਸੰਗਿ ਆਤਮ ਉਦਾਸੁ ॥
ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ;
Amidst all, his soul is unattached.
ਐਸੀ ਜੁਗਤਿ ਨਾਨਕ ਰਾਮਦਾਸੁ ॥੬॥
ਹੇ ਨਾਨਕ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) “ਰਾਮਦਾਸ” (ਰਾਮ ਦਾ ਦਾਸ ਬਣ ਜਾਂਦਾ ਹੈ) ।੬।
Such is the way, O Nanak, of the Lord's servant. ||6||