ਸਿਰੀਰਾਗੁ ਮਹਲਾ ੩ ॥
Siree Raag, Third Mehl:
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
(ਪਰਮਾਤਮਾ ਦਾ ਨਾਮ-ਰੂਪ) ਸਾਰਾ (ਉੱਤਮ) ਪਦਾਰਥ (ਮਨੁੱਖ ਦੇ) ਹਿਰਦੇ ਵਿਚ ਹੀ ਹੈ, (ਗੁਰੂ ਦੀ ਸਰਨ ਪਿਆਂ) ਇਹ ਸੌਦਾ ਹਿਰਦੇ ਵਿਚੋਂ ਹੀ ਮਿਲ ਪੈਂਦਾ ਹੈ
Within the home of your own inner being, the merchandise is obtained. All commodities are within.
ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥
(ਗੁਰੂ ਦੀ ਸਰਨ ਪੈ ਕੇ) ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਜੇਹੜਾ ਕੋਈ ਨਾਮ ਪ੍ਰਾਪਤ ਕਰਦਾ ਹੈ ਗੁਰੂ ਦੀ ਰਾਹੀਂ ਕਰਦਾ ਹੈ
Each and every moment, dwell on the Naam, the Name of the Lord; the Gurmukhs obtain it.
ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥
ਜਿਸ ਨੂੰ ਵੱਡੀ ਕਿਸਮਤ ਨਾਲ ਇਹ ਖ਼ਜ਼ਾਨਾ ਮਿਲਦਾ ਹੈ (ਉਸ ਪਾਸੋਂ ਕਦੀ ਮੁੱਕਦਾ ਨਹੀਂ) (ਕਿਉਂਕਿ) ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ ਹੈ ।੧।
The Treasure of the Naam is inexhaustible. By great good fortune, it is obtained. ||1||
ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
ਹੇ ਮੇਰੇ ਮਨ ! ਨਿੰਦਾ ਕਰਨੀ ਛੱਡ ਦੇਹ, (ਆਪਣੇ ਅੰਦਰੋਂ) ਹਉਮੈ ਤੇ ਅਹੰਕਾਰ ਦੂਰ ਕਰ
O my mind, give up slander, egotism and arrogance.
ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ ।੧।ਰਹਾਉ।
Become Gurmukh, and meditate forever on the Dear Lord, the One and Only Creator. ||1||Pause||
ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰ ਕੇ ਉਹ (ਸਦਾ) ਸੁਰਖ਼ਰੂ ਰਹਿੰਦੇ ਹਨ
The faces of the Gurmukhs are radiant and bright; they reflect on the Word of the Guru's Shabad.
ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਲੋਕ ਪਰਲੋਕ ਵਿਚ ਸੁਖ ਮਾਣਦੇ ਹਨ
They obtain peace in this world and the next, chanting and meditating within their hearts on the Lord.
ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰ ਕੇ ਉਹਨਾਂ ਆਪਣੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਲਿਆ ਹੁੰਦਾ ਹੈ ।੨।
Within the home of their own inner being, they obtain the Mansion of the Lord's Presence, reflecting on the Guru's Shabad. ||2||
ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਭਵਾਂਦੇ ਹਨ ਉਹਨਾਂ ਦੇ ਮੱਥੇ ਭ੍ਰਿਸ਼ਟੇ ਰਹਿੰਦੇ ਹਨ
Those who turn their faces away from the True Guru shall have their faces blackened.
ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
(ਉਹਨਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ) । ਉਹ ਸਦਾ ਉਹੀ ਕਰਤੂਤਾਂ ਕਰਦੇ ਹਨ ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ, ਉਹ ਸਦਾ ਜਮ ਦੇ ਜਾਲ ਵਿਚ ਜਮ ਦੀ ਤੱਕ ਵਿਚ ਰਹਿੰਦੇ ਹਨ
Night and day, they suffer in pain; they see the noose of Death always hovering above them.
ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥
ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ ।੩।
Even in their dreams, they find no peace; they are consumed by the fires of intense anxiety. ||3||
ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ
The One Lord is the Giver of all; He Himself bestows all blessings.
ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿ ਮਨ ਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖਿ ਕਿਉਂ ਸਿਮਰਦਾ ਹੈ) ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਦੀ ਦਾਤਿ ਦੇ ਦੇਂਦਾ ਹੈ
No one else has any say in this; He gives just as He pleases.
ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥
ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ । ਹੇ ਨਾਨਕ ! (ਉਸ ਦੀ ਮਿਹਰ ਨਾਲ) ਗੁਰੂ ਦੀ ਸਰਨ ਪਿਆਂ ਉਸ ਨਾਲ ਮਿਲਾਪ ਹੁੰਦਾ ਹੈ ।੪।੯।੪੨।
O Nanak, the Gurmukhs obtain Him; He Himself knows Himself. ||4||9||42||