ਪਾਰਬ੍ਰਹਮ ਕੇ ਸਗਲੇ ਠਾਉ ॥
ਸਾਰੇ ਥਾਂ (ਸਰੀਰ-ਰੂਪ ਘਰ) ਅਕਾਲ ਪੁਰਖ ਦੇ ਹੀ ਹਨ,
All places belong to the Supreme Lord God.
ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥
ਜਿਸ ਜਿਸ ਥਾਂ ਜੀਵਾਂ ਨੂੰ ਰੱਖਦਾ ਹੈ, ਉਹੋ ਜਿਹਾ ਉਹਨਾਂ ਦਾ ਨਾਉਂ (ਪੈ ਜਾਂਦਾ ਹੈ) ।
According to the homes in which they are placed, so are His creatures named.
ਆਪੇ ਕਰਨ ਕਰਾਵਨ ਜੋਗੁ ॥
ਪ੍ਰਭੂ ਆਪ ਹੀ (ਸਭ ਕੁਝ) ਕਰਨ ਦੀ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ
He Himself is the Doer, the Cause of causes.
ਪ੍ਰਭ ਭਾਵੈ ਸੋਈ ਫੁਨਿ ਹੋਗੁ ॥
ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ।
Whatever pleases God, ultimately comes to pass.
ਪਸਰਿਓ ਆਪਿ ਹੋਇ ਅਨਤ ਤਰੰਗ ॥
(ਜ਼ਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ,
He Himself is All-pervading, in endless waves.
ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥
ਅਕਾਲ ਪੁਰਖ ਦੇ ਖੇਲ ਬਿਆਨ ਨਹੀਂ ਕੀਤੇ ਜਾ ਸਕਦੇ ।
The playful sport of the Supreme Lord God cannot be known.
ਜੈਸੀ ਮਤਿ ਦੇਇ ਤੈਸਾ ਪਰਗਾਸ ॥
ਜਿਹੋ ਜਿਹੀ ਅਕਲ ਦੇਂਦਾ ਹੈ, ਉਹੋ ਜਿਹਾ ਜ਼ਹੂਰ (ਜੀਵ ਦੇ ਅੰਦਰ) ਹੁੰਦਾ ਹੈ;
As the understanding is given, so is one enlightened.
ਪਾਰਬ੍ਰਹਮੁ ਕਰਤਾ ਅਬਿਨਾਸ ॥
ਅਕਾਲ ਪੁਰਖ (ਆਪ ਸਭ ਕੁਝ) ਕਰਨ ਵਾਲਾ ਹੈ ਤੇ ਕਦੇ ਮਰਦਾ ਨਹੀਂ ।
The Supreme Lord God, the Creator, is eternal and everlasting.
ਸਦਾ ਸਦਾ ਸਦਾ ਦਇਆਲ ॥
ਪ੍ਰਭੂ ਸਦਾ ਮੇਹਰ ਕਰਨ ਵਾਲਾ ਹੈ,
Forever, forever and ever, He is merciful.
ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥
ਹੇ ਨਾਨਕ! (ਜੀਵ ਉਸ ਨੂੰ) ਸਦਾ ਸਿਮਰ ਕੇ (ਫੁੱਲ ਵਾਂਗ) ਖਿੜੇ ਰਹਿੰਦੇ ਹਨ ।੮।੯।
Remembering Him, remembering Him in meditation, O Nanak, one is blessed with ecstasy. ||8||9||