ਅਸਟਪਦੀ ॥
Ashtapadee:
ਕਈ ਕੋਟਿ ਹੋਏ ਪੂਜਾਰੀ ॥
(ਪ੍ਰਭੂ ਦੀ ਇਸ ਰਚੀ ਹੋਈ ਦੁਨੀਆ ਵਿਚ) ਕਈ ਕਰੋੜਾਂ ਪ੍ਰਾਣੀ ਪੁਜਾਰੀ ਹਨ,
Many millions are His devotees.
ਕਈ ਕੋਟਿ ਆਚਾਰ ਬਿਉਹਾਰੀ ॥
ਅਤੇ ਕਈ ਕਰੋੜਾਂ ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ ਹਨ;
Many millions perform religious rituals and worldly duties.
ਕਈ ਕੋਟਿ ਭਏ ਤੀਰਥ ਵਾਸੀ ॥
ਕਈ ਕਰੋੜਾਂ (ਬੰਦੇ) ਤੀਰਥਾਂ ਦੇ ਵਸਨੀਕ ਹਨ ।
Many millions become dwellers at sacred shrines of pilgrimage.
ਕਈ ਕੋਟਿ ਬਨ ਭ੍ਰਮਹਿ ਉਦਾਸੀ ॥
ਕਈ ਕਰੋੜਾਂ (ਜਗਤ ਵਲੋਂ) ਉਪਰਾਮ ਹੋ ਕੇ ਜੰਗਲਾਂ ਵਿਚ ਫਿਰਦੇ ਹਨ;
Many millions wander as renunciates in the wilderness.
ਕਈ ਕੋਟਿ ਬੇਦ ਕੇ ਸ੍ਰੋਤੇ ॥
ਕਈ ਕਰੋੜਾਂ ਜੀਵ ਵੇਦਾਂ ਦੇ ਸੁਣਨ ਵਾਲੇ ਹਨ ।
Many millions listen to the Vedas.
ਕਈ ਕੋਟਿ ਤਪੀਸੁਰ ਹੋਤੇ ॥
ਕਈ ਕਰੋੜਾਂ ਵੱਡੇ ਵੱਡੇ ਤਪੀਏ ਬਣੇ ਹੋਏ ਹਨ;
Many millions become austere penitents.
ਕਈ ਕੋਟਿ ਆਤਮ ਧਿਆਨੁ ਧਾਰਹਿ ॥
ਕਈ ਕਰੋੜਾਂ (ਮਨੁੱਖ) ਆਪਣੇ ਅੰਦਰ ਸੁਰਤਿ ਜੋੜ ਰਹੇ ਹਨ ।
Many millions enshrine meditation within their souls.
ਕਈ ਕੋਟਿ ਕਬਿ ਕਾਬਿ ਬੀਚਾਰਹਿ ॥
ਕਈ ਕਰੋੜਾਂ (ਮਨੁੱਖ) ਕਵੀਆਂ ਦੀਆਂ ਰਚੀਆਂ ਕਵਿਤਾ ਵਿਚਾਰਦੇ ਹਨ;
Many millions of poets contemplate Him through poetry.
ਕਈ ਕੋਟਿ ਨਵਤਨ ਨਾਮ ਧਿਆਵਹਿ ॥
ਕਈ ਕਰੋੜਾਂ ਬੰਦੇ (ਪ੍ਰਭੂ ਦਾ) ਨਿੱਤ ਨਵਾਂ ਨਾਮ ਸਿਮਰਦੇ ਹਨ,
Many millions meditate on His eternally new Naam.
ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥
ਹੇ ਨਾਨਕ! ਉਸ ਕਰਤਾਰ ਦਾ ਕੋਈ ਭੀ ਅੰਤ ਨਹੀਂ ਪਾ ਸਕਦੇ ।੧।
O Nanak, none can find the limits of the Creator. ||1||