ਕਈ ਕੋਟਿ ਭਏ ਅਭਿਮਾਨੀ ॥
(ਇਸ ਜਗਤ-ਰਚਨਾ ਵਿਚ) ਕਰੋੜਾਂ ਅਹੰਕਾਰੀ ਜੀਵ ਹਨ ।
Many millions become self-centered.
ਕਈ ਕੋਟਿ ਅੰਧ ਅਗਿਆਨੀ ॥
ਕਰੋੜਾਂ ਹੀ ਬੰਦੇ ਪੁੱਜ ਕੇ ਜਾਹਿਲ ਹਨ;
Many millions are blinded by ignorance.
ਕਈ ਕੋਟਿ ਕਿਰਪਨ ਕਠੋਰ ॥
ਕਰੋੜਾਂ (ਮਨੁੱਖ) ਸ਼ੂਮ ਤੇ ਪੱਥਰ-ਦਿਲ ਹਨ,
Many millions are stone-hearted misers.
ਕਈ ਕੋਟਿ ਅਭਿਗ ਆਤਮ ਨਿਕੋਰ ॥
ਕਈ ਕਰੋੜ ਅੰਦਰੋਂ ਮਹਾ ਕੋਰੇ ਹਨ ਜੋ (ਕਿਸੇ ਦਾ ਦੁੱਖ ਤੱਕ ਕੇ ਭੀ ਕਦੇ) ਪਸੀਜਦੇ ਨਹੀਂ;
Many millions are heartless, with dry, withered souls.
ਕਈ ਕੋਟਿ ਪਰ ਦਰਬ ਕਉ ਹਿਰਹਿ ॥
ਕਰੋੜਾਂ ਬੰਦੇ ਦੂਜਿਆਂ ਦਾ ਧਨ ਚੁਰਾਉਂਦੇ ਹਨ,
Many millions steal the wealth of others.
ਕਈ ਕੋਟਿ ਪਰ ਦੂਖਨਾ ਕਰਹਿ ॥
ਕਰੋੜਾਂ ਹੀ ਦੂਜਿਆਂ ਦੀ ਨਿੰਦਿਆ ਕਰਦੇ ਹਨ;
Many millions slander others.
ਕਈ ਕੋਟਿ ਮਾਇਆ ਸ੍ਰਮ ਮਾਹਿ ॥
ਕਰੋੜਾਂ (ਮਨੁੱਖ) ਧਨ ਪਦਾਰਥ ਦੀ (ਖ਼ਾਤਰ) ਮੇਹਨਤ ਵਿਚ ਜੁੱਟੇ ਹੋਏ ਹਨ,
Many millions struggle in Maya.
ਕਈ ਕੋਟਿ ਪਰਦੇਸ ਭ੍ਰਮਾਹਿ ॥
ਕਈ ਕਰੋੜ ਦੂਜੇ ਦੇਸ਼ਾਂ ਵਿਚ ਭਟਕ ਰਹੇ ਹਨ;
Many millions wander in foreign lands.
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥
(ਹੇ ਪ੍ਰਭੂ!) ਜਿਸ ਜਿਸ ਆਹਰੇ ਤੂੰ ਲਾਉਂਦਾ ਹੈਂ ਉਸ ਉਸ ਆਹਰ ਵਿਚ ਜੀਵ ਲੱਗੇ ਹੋਏ ਹਨ ।
Whatever God attaches them to - with that they are engaged.
ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥
ਹੇ ਨਾਨਕ! ਕਰਤਾਰ ਦੀ ਰਚਨਾ (ਦਾ ਭੇਤ) ਕਰਤਾਰ ਹੀ ਜਾਣਦਾ ਹੈ ।੨।
O Nanak, the Creator alone knows the workings of His creation. ||2||