ਕਈ ਕੋਟਿ ਸਿਧ ਜਤੀ ਜੋਗੀ ॥
ਇਸ ਸ੍ਰਿਸ਼ਟਿ-ਰਚਨਾ ਵਿਚ) ਕਰੋੜਾਂ ਪੁੱਗੇ ਹੋਏ, ਤੇ ਕਾਮ ਨੂੰ ਵੱਸ ਵਿਚ ਰੱਖਣ ਵਾਲੇ ਜੋਗੀ ਹਨ,
Many millions are Siddhas, celibates and Yogis.
ਕਈ ਕੋਟਿ ਰਾਜੇ ਰਸ ਭੋਗੀ ॥
ਅਤੇ ਕਰੋੜਾਂ ਹੀ ਮੌਜਾਂ ਮਾਣਨ ਵਾਲੇ ਰਾਜੇ ਹਨ;
Many millions are kings, enjoying worldly pleasures.
ਕਈ ਕੋਟਿ ਪੰਖੀ ਸਰਪ ਉਪਾਏ ॥
ਕਰੋੜਾਂ ਪੰਛੀ ਤੇ ਸੱਪ (ਪ੍ਰਭੂ ਨੇ) ਪੈਦਾ ਕੀਤੇ ਹਨ,
Many millions of birds and snakes have been created.
ਕਈ ਕੋਟਿ ਪਾਥਰ ਬਿਰਖ ਨਿਪਜਾਏ ॥
ਕਰੋੜਾਂ ਹੀ ਪੱਥਰ ਤੇ ਰੱੁਖ ਉਗਾਏ ਹਨ;
Many millions of stones and trees have been produced.
ਕਈ ਕੋਟਿ ਪਵਣ ਪਾਣੀ ਬੈਸੰਤਰ ॥
ਕਰੋੜਾਂ ਹਵਾ ਪਾਣੀ ਤੇ ਅੱਗਾਂ ਹਨ,
Many millions are the winds, waters and fires.
ਕਈ ਕੋਟਿ ਦੇਸ ਭੂ ਮੰਡਲ ॥
ਕਰੋੜਾਂ ਦੇਸ ਤੇ ਧਰਤੀਆਂ ਦੇ ਚੱਕ੍ਰ ਹਨ;
Many millions are the countries and realms of the world.
ਕਈ ਕੋਟਿ ਸਸੀਅਰ ਸੂਰ ਨਖ੍ਯਤ੍ਰ ॥
ਕਈ ਕਰੋੜਾਂ ਚੰਦ੍ਰਮਾਂ, ਸੂਰਜ ਤੇ ਤਾਰੇ ਹਨ,
Many millions are the moons, suns and stars.
ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥
ਕਰੋੜਾਂ ਦੇਵਤੇ ਤੇ ਇੰਦ੍ਰ ਹਨ ਜਿਨ੍ਹਾਂ ਦੇ ਸਿਰ ਉਤੇ ਛਤ੍ਰ ਹਨ;
Many millions are the demi-gods, demons and Indras, under their regal canopies.
ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥
(ਇਹਨਾਂ) ਸਾਰੇ (ਜੀਅ ਜੰਤਾਂ ਤੇ) ਪਦਾਰਥਾਂ ਨੂੰ (ਪ੍ਰਭੂ ਨੇ) ਆਪਣੇ (ਹੁਕਮ ਦੇ) ਧਾਗੇ ਵਿਚ ਪਰੋਇਆ ਹੋਇਆ ਹੈ ।
He has strung the entire creation upon His thread.
ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥
ਹੇ ਨਾਨਕ! ਜੋ ਜੋ ਉਸ ਨੂੰ ਭਾਉਂਦਾ ਹੈ, ਉਸ ਉਸ ਨੂੰ (ਪ੍ਰਭੂ) ਤਾਰ ਲੈਂਦਾ ਹੈ ।੩।
O Nanak, He emancipates those with whom He is pleased. ||3||