ਕਈ ਕੋਟਿ ਰਾਜਸ ਤਾਮਸ ਸਾਤਕ ॥
ਕਰੋੜਾਂ ਜੀਵ (ਮਾਇਆ ਦੇ ਤਿੰਨ ਗੁਣਾਂ) ਰਜੋ, ਤਮੋ ਤੇ ਸਤੋ ਵਿਚ ਹਨ,
Many millions abide in heated activity, slothful darkness and peaceful light.
ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥
ਕਰੋੜਾਂ (ਬੰਦੇ) ਵੇਦ ਪੁਰਾਨ ਸਿਮ੍ਰਿਤੀਆਂ ਤੇ ਸ਼ਾਸਤ੍ਰਾਂ (ਦੇ ਪੜ੍ਹਨ ਵਾਲੇ) ਹਨ;
Many millions are the Vedas, Puraanas, Simritees and Shaastras.
ਕਈ ਕੋਟਿ ਕੀਏ ਰਤਨ ਸਮੁਦ ॥
ਸਮੁੰਦਰ ਵਿਚ ਕਰੋੜਾਂ ਰਤਨ ਪੈਦਾ ਕਰ ਦਿੱਤੇ ਹਨ
Many millions are the pearls of the oceans.
ਕਈ ਕੋਟਿ ਨਾਨਾ ਪ੍ਰਕਾਰ ਜੰਤ ॥
ਕਈ ਕਿਸਮਾਂ ਦੇ ਜੀਅ ਜੰਤ ਬਣਾ ਦਿੱਤੇ ਹਨ;
Many millions are the beings of so many descriptions.
ਕਈ ਕੋਟਿ ਕੀਏ ਚਿਰ ਜੀਵੇ ॥
ਕਰੋੜਾਂ ਜੀਵ ਲੰਮੀਆਂ ਉਮਰਾਂ ਵਾਲੇ ਪੈਦਾ ਕੀਤੇ ਹਨ,
Many millions are made long-lived.
ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥
ਕਰੋੜਾਂ ਹੀ ਸੋਨੇ ਦੇ ਸੁਮੇਰ ਪਰਬਤ ਬਣ ਗਏ ਹਨ;
Many millions of hills and mountains have been made of gold.
ਕਈ ਕੋਟਿ ਜਖ੍ਯ ਕਿੰਨਰ ਪਿਸਾਚ ॥
ਕਰੋੜਾਂ ਹੀ ਜੱਖ ਕਿੰਨਰ ਤੇ ਪਿਸ਼ਾਚ ਹਨ
Many millions are the Yakhshas - the servants of the god of wealth, the Kinnars - the gods of celestial music, and the evil spirits of the Pisaach.
ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥
ਕਰੋੜਾਂ ਹੀ ਭੂਤ ਪ੍ਰੇਤ ਸੂਰ ਤੇ ਸ਼ੇਰ ਹਨ;
Many millions are the evil nature-spirits, ghosts, pigs and tigers.
ਸਭ ਤੇ ਨੇਰੈ ਸਭਹੂ ਤੇ ਦੂਰਿ ॥
(ਪ੍ਰਭੂ) ਇਹਨਾਂ ਸਭਨਾਂ ਦੇ ਨੇੜੇ ਭੀ ਹੈ ਤੇ ਦੂਰ ਭੀ ।
He is near to all, and yet far from all;
ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥
ਹੇ ਨਾਨਕ! ਪ੍ਰਭੂ ਸਭ ਥਾਈਂ ਵਿਆਪਕ ਭੀ ਹੈ ਤੇ ਹੈ ਭੀ ਨਿਰਲੇਪ ।੪।
O Nanak, He Himself remains distinct, while yet pervading all. ||4||