ਕਈ ਕੋਟਿ ਭਏ ਬੈਰਾਗੀ ॥
(ਇਸ ਰਚਨਾ ਵਿਚ) ਕਰੋੜਾਂ ਜੀਵ ਵੈਰਾਗ ਵਾਲੇ ਹੋਏ ਹਨ,
Many millions become Bairaagees, who renounce the world.
ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥
ਜਿਨ੍ਹਾਂ ਦੀ ਸੁਰਤਿ ਅਕਾਲ ਪੁਰਖ ਦੇ ਨਾਮ ਨਾਲ ਲੱਗੀ ਰਹਿੰਦੀ ਹੈ;
They have attached themselves to the Lord's Name.
ਕਈ ਕੋਟਿ ਪ੍ਰਭ ਕਉ ਖੋਜੰਤੇ ॥
ਕਰੋੜਾਂ ਬੰਦੇ ਪ੍ਰਭੂ ਨੂੰ ਖੋਜਦੇ ਹਨ,
Many millions are searching for God.
ਆਤਮ ਮਹਿ ਪਾਰਬ੍ਰਹਮੁ ਲਹੰਤੇ ॥
ਆਪਣੇ ਅੰਦਰ ਅਕਾਲ ਪੁਰਖ ਨੂੰ ਭਾਲਦੇ ਹਨ;
Within their souls, they find the Supreme Lord God.
ਕਈ ਕੋਟਿ ਦਰਸਨ ਪ੍ਰਭ ਪਿਆਸ ॥
ਕਰੋੜਾਂ ਜੀਵਾਂ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਲੱਗੀ ਰਹਿੰਦੀ ਹੈ,
Many millions thirst for the Blessing of God's Darshan.
ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥
ਉਹਨਾਂ ਨੂੰ ਅਬਿਨਾਸੀ ਪ੍ਰਭੂ ਮਿਲ ਪੈਂਦਾ ਹੈ ।
They meet with God, the Eternal.
ਕਈ ਕੋਟਿ ਮਾਗਹਿ ਸਤਸੰਗੁ ॥
ਕਰੋੜਾਂ ਮਨੁੱਖ ਸਤ-ਸੰਗ ਮੰਗਦੇ ਹਨ,
Many millions pray for the Society of the Saints.
ਪਾਰਬ੍ਰਹਮ ਤਿਨ ਲਾਗਾ ਰੰਗੁ ॥
ਉਹਨਾਂ ਨੂੰ ਅਕਾਲ ਪੁਰਖ ਦਾ ਇਸ਼ਕ ਰਹਿੰਦਾ ਹੈ ।
They are imbued with the Love of the Supreme Lord God.
ਜਿਨ ਕਉ ਹੋਏ ਆਪਿ ਸੁਪ੍ਰਸੰਨ ॥
ਜਿਨ੍ਹਾਂ ਉਤੇ ਪ੍ਰਭੂ ਆਪ ਤ੍ਰੁੱਠਦਾ ਹੈ ।
Those with whom He Himself is pleased,
ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥
ਹੇ ਨਾਨਕ! ਉਹ ਮਨੁੱਖ ਸਦਾ ਭਾਗਾਂ ਵਾਲੇ ਹਨ।੬।
O Nanak, are blessed, forever blessed. ||6||