ਸ਼ਬਦ. ੯੬ 
 
ਸਿਰੀਰਾਗੁ ਮਹਲਾ ੩ ॥
Siree Raag, Third Mehl:
 
ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥
(ਹੇ ਭਾਈ !) ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ (ਜੇਹੜਾ ਸਿਮਰਦਾ ਹੈ ਉਸ ਨੂੰ) ਸਦਾ-ਥਿਰ ਪ੍ਰਭੂ ਇੱਜ਼ਤ ਦੇਂਦਾ ਹੈ
Serve your True Lord and Master, and you shall be blessed with true greatness.
 
ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥
ਗੁਰੂ ਦੀ ਮਿਹਰ ਨਾਲ ਜਿਸ ਦੇ ਮਨ ਵਿਚ ਪ੍ਰਭੂ ਵੱਸਦਾ ਹੈ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ
By Guru's Grace, He abides in the mind, and egotism is driven out.
 
ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥
(ਪਰ ਕਿਸੇ ਦੇ ਵੱਸ ਦੀ ਗੱਲ ਨਹੀਂ । ਮਾਇਆ ਬੜੀ ਮੋਹਣੀ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ ਹੀ ਇਹ ਮਨ (ਮਾਇਆ ਦੇ ਪਿੱਛੇ) ਦੌੜਨੋਂ ਹਟਦਾ ਹੈ ।੧।
This wandering mind comes to rest, when the Lord casts His Glance of Grace. ||1||
 
ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥
ਹੇ ਭਾਈ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ
O Siblings of Destiny, become Gurmukh, and meditate on the Name of the Lord.
 
ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥
ਜਿਸ ਮਨੁੱਖ ਦੇ ਮਨ ਵਿਚ ਨਾਮ-ਖ਼ਜ਼ਾਨਾ ਸਦਾ ਵੱਸਦਾ ਹੈ ਉਹ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ ।੧।ਰਹਾਉ।
The Treasure of the Naam abides forever within the mind, and one's place of rest is found in the Mansion of the Lord's Presence. ||1||Pause||
 
ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਜਾਂਦਾ ਹੈ, ਸਰੀਰ ਭੀ (ਭਾਵ, ਹਰੇਕ ਗਿਆਨ-ਇੰਦ੍ਰਾ ਭੀ) ਅੰਨ੍ਹਾ ਹੋ ਜਾਂਦਾ ਹੈ ਉਸ ਨੂੰ (ਆਤਮਕ ਸ਼ਾਂਤੀ ਵਾਸਤੇ) ਕੋਈ ਥਾਂ-ਥਿੱਤਾ ਸੁੱਝਦਾ ਨਹੀਂ
The minds and bodies of the self-willed manmukhs are filled with darkness; they find no shelter, no place of rest.
 
ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥
(ਮਾਇਆ ਦੇ ਮੋਹ ਵਿਚ ਫਸ ਕੇ) ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ (ਕਿਤੋਂ ਭੀ ਉਸ ਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ) ਜਿਵੇਂ ਕਿਸੇ ਸੁੰਞੇ ਘਰ ਵਿਚ ਕਾਂ ਜਾਂਦਾ ਹੈ (ਉਥੋਂ ਉਸ ਨੂੰ ਮਿਲਦਾ ਕੁਝ ਨਹੀਂ)
Through countless incarnations they wander lost, like crows in a deserted house.
 
ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥
ਗੁਰੂ ਦੀ ਮਤਿ ਤੇ ਤੁਰਿਆਂ ਹਿਰਦੇ ਵਿਚ ਚਾਨਣ (ਹੋ ਜਾਂਦਾ ਹੈ) (ਭਾਵ, ਸਹੀ ਜੀਵਨ ਦੀ ਸੂਝ ਆ ਜਾਂਦੀ ਹੈ), ਗੁਰੂ ਦੇ ਸ਼ਬਦ ਵਿਚ ਜੁੜਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ।੨।
Through the Guru's Teachings, the heart is illuminated. Through the Shabad, the Name of the Lord is received. ||2||
 
ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥
ਤ੍ਰਿਗੁਣੀ ਮਾਇਆ ਦੇ ਪ੍ਰਭਾਵ ਹੇਠ ਜਗਤ ਅੰਨ੍ਹਾ ਹੋ ਰਿਹਾ ਹੈ, ਮਾਇਆ ਦੇ ਮੋਹ ਦਾ ਹਨੇਰਾ (ਚੁਫੇਰੇ ਪਸਰਿਆ ਹੋਇਆ ਹੈ)
In the corruption of the three qualities, there is blindness; in attachment to Maya, there is darkness.
 
ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥
ਲੋਭ-ਗ੍ਰਸੇ ਜੀਵ (ਉਂਞ ਤਾਂ) ਵੇਦਾਂ ਨੂੰ ਪੜ੍ਹ ਕੇ (ਉਹਨਾਂ ਦੇ ਉਪਦੇਸ਼ ਦਾ) ਢੰਢੋਰਾ ਦੇਂਦੇ ਹਨ, (ਪਰ ਅੰਦਰੋਂ ਪ੍ਰਭੂ ਨੂੰ ਵਿਸਾਰ ਕੇ) ਹੋਰ ਦੀ (ਭਾਵ, ਮਾਇਆ ਦੀ) ਸੇਵਾ ਕਰਦੇ ਹਨ
The greedy people serve others, instead of the Lord, although they loudly announce their reading of scriptures.
 
ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥
ਮਾਇਆ ਦੇ ਮੋਹ ਵਿਚ ਖ਼ੁਆਰ ਹੋ ਹੋ ਕੇ ਆਤਮਕ ਮੌਤੇ ਮਰ ਜਾਂਦੇ ਹਨ (ਮਾਇਆ-ਮੋਹ ਦੇ ਘੁੱਪ ਹਨੇਰੇ ਵਿਚੋਂ ਉਹਨਾਂ ਨੂੰ) ਨਾਹ ਉਰਲਾ ਬੰਨਾ ਦਿੱਸਦਾ ਹੈ ਨਾਹ ਪਾਰਲਾ ਬੰਨਾ ।੩।
They are burnt to death by their own corruption; they are not at home, on either this shore or the one beyond. ||3||
 
ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥
ਮਾਇਆ ਦੇ ਮੋਹ ਵਿਚ ਫਸ ਕੇ ਜੀਵਾਂ ਨੇ ਜਗਤ ਦੇ ਪਿਤਾ ਪਾਲਣਹਾਰ ਪ੍ਰਭੂ ਨੂੰ ਭੁਲਾ ਦਿੱਤਾ ਹੈ
In attachment to Maya, they have forgotten the Father, the Cherisher of the World.
 
ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥
ਗੁਰੂ (ਦੀ ਸਰਨ) ਤੋਂ ਬਿਨਾ ਜੀਵ ਗ਼ਾਫਿਲ ਹੋ ਰਿਹਾ ਹੈ । (ਪਰਮਾਤਮਾ ਤੋਂ ਵਿੱਛੁੜੀ ਹੋਈ) ਸਾਰੀ ਲੁਕਾਈ ਨੂੰ ਆਤਮਕ ਮੌਤੇ (ਆਪਣੇ ਬੰਧਨਾਂ ਵਿਚ) ਜਕੜਿਆ ਹੋਇਆ ਹੈ
Without the Guru, all are unconscious; they are held in bondage by the Messenger of Death.
 
ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥
ਹੇ ਨਾਨਕ ! ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਹੀ ਜੀਵ (ਆਤਮਕ ਮੌਤ ਦੇ ਬੰਧਨਾਂ ਤੋਂ) ਬਚ ਸਕਦੇ ਹਨ ।੪।੧੦।੪੩।
O Nanak, through the Guru's Teachings, you shall be saved, contemplating the True Name. ||4||10||43||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by